Punjab

ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ ਤਿੰਨ ਦੋਸਤ, ਰਾਹ ‘ਚ ਅਚਾਨਕ ਹੋਇਆ ਇਹ ਕੰਮ

ਲੁਧਿਆਣਾ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਤਿੰਨ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਤਿੰਨਾਂ ਨੌਜਵਾਨਾਂ ਨੂੰ ਕਰੀਬ ਅੱਧਾ ਕਿਲੋਮੀਟਰ ਤੱਕ ਘੜੀਸਦੀ ਲੈ ਗਈ। ਲੋਕਾਂ ਨੇ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ।

ਇਹ ਹਾਦਸਾ ਜਲੰਧਰ ਬਾਈਪਾਸ ਚੌਕ ‘ਤੇ ਵਾਪਰਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਤਿੰਨੋਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਰਾਹਗੀਰਾਂ ਨੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਦਕਿ ਬੱਸ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

ਹਸਪਤਾਲ ਪੁੱਜੇ ਤਿੰਨ ਜ਼ਖ਼ਮੀ ਨੌਜਵਾਨਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੇਖ ਕੇ ਪਰਿਵਾਰਕ ਮੈਂਬਰ ਉਸ ਨੂੰ ਨਿੱਜੀ ਹਸਪਤਾਲ ਲੈ ਗਏ। ਉਕਤ ਮਾਮਲੇ ਦੀ ਸੂਚਨਾ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਦਿੱਤੀ ਗਈ। ਜ਼ਖਮੀ ਨੌਜਵਾਨਾਂ ‘ਚ ਨੀਰਜ 9ਵੀਂ ਜਮਾਤ ਦਾ ਵਿਦਿਆਰਥੀ ਹੈ। ਜਦਕਿ ਉਸਦੇ ਦੋਵੇਂ ਦੋਸਤ ਮਜ਼ਦੂਰੀ ਦਾ ਕੰਮ ਕਰਦੇ ਹਨ।

ਹਸਪਤਾਲ ਵਿੱਚ ਜ਼ਖ਼ਮੀ ਨੌਜਵਾਨ ਆਕਾਸ਼ ਨੇ ਦੱਸਿਆ ਕਿ ਉਹ ਆਪਣੇ ਦੋ ਦੋਸਤਾਂ ਵਿਸ਼ਾਲ ਅਤੇ ਨੀਰਜ ਨਾਲ ਇੱਕ ਹੋਰ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਜਲੰਧਰ ਬਾਈਪਾਸ ਚੌਂਕ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਨਾਲ ਘੜੀਸ ਕੇ ਲੈ ਗਈ।

ਜ਼ਖ਼ਮੀਆਂ ਅਨੁਸਾਰ ਬੱਸ ਡਰਾਈਵਰ ਉਨ੍ਹਾਂ ਨੂੰ ਕਰੀਬ ਅੱਧਾ ਕਿਲੋਮੀਟਰ ਤੱਕ ਘੜੀਸਦਾ ਲੈ ਗਿਆ। ਜਦੋਂ ਉਸ ਨੇ ਰੌਲਾ ਪਾਇਆ ਤਾਂ ਰਾਹਗੀਰਾਂ ਨੇ ਬੱਸ ਰੋਕੀ, ਉਸ ਨੂੰ ਚੁੱਕ ਕੇ ਤੁਰੰਤ ਸਿਵਲ ਹਸਪਤਾਲ ਲੈ ਗਏ। ਜ਼ਖ਼ਮੀ ਨੀਰਜ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਪੀ.ਜੀ.ਆਈ. ਰੈਫਰ ਕਰਵਾ ਲਿਆ। ਮਾਮਲੇ ਦੀ ਸੂਚਨਾ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਦਿੱਤੀ ਗਈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ – ਚੰਡੀਗੜ੍ਹ ‘ਚ ਗਰਮੀ ਦਾ ਕਹਿਰ, ਦੋ ਦਿਨਾਂ ਬਾਅਦ ਹੀਟ ਵੇਵ ਦਾ ਅਲਰਟ