The Khalas Tv Blog Punjab ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਤਿੰਨ ਗੈਂਗਸਟਰ ਦੋਸ਼ੀ ਕਰਾਰ
Punjab

ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਤਿੰਨ ਗੈਂਗਸਟਰ ਦੋਸ਼ੀ ਕਰਾਰ

ਪੰਜਾਬ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਨੂੰ ਚਾਰ ਸਾਲ ਪਹਿਲਾਂ ਮੋਹਾਲੀ ਵਿੱਚ ਦਿਨ-ਦਿਹਾੜੇ ਗੈਂਗਸਟਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ, ਮੋਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਗੈਂਗਸਟਰਾਂ ਨੂੰ ਕਤਲ ਅਤੇ ਅਸਲਾ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਹੈ।

ਦੋਸ਼ੀਆਂ ਵਿੱਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਦੋਸ਼ੀਆਂ ਨੂੰ ਸੋਮਵਾਰ (27 ਜਨਵਰੀ) ਨੂੰ ਸਜ਼ਾ ਸੁਣਾਈ ਜਾਵੇਗੀ। ਜਦੋਂ ਕਿ ਗੈਂਗਸਟਰ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਬਰੀ ਕਰ ਦਿੱਤਾ ਹੈ।

ਆਪਣੀ ਜਾਨ ਬਚਾਉਣ ਲਈ ਇੱਕ ਕਿਲੋਮੀਟਰ ਦੌੜਿਆ

ਵਿੱਕੀ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆ ਰਿਹਾ ਸੀ, ਉੱਥੇ ਪਹਿਲਾਂ ਤੋਂ ਮੌਜੂਦ ਮੁਲਜ਼ਮਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਵਿੱਕੀ ਨੇ ਭੱਜਣ ਦੀ ਬਹੁਤ ਕੋਸ਼ਿਸ਼ ਕੀਤੀ। ਉਹ ਲਗਭਗ ਇੱਕ ਕਿਲੋਮੀਟਰ ਦੌੜਿਆ। ਪਰ ਹਮਲਾਵਰਾਂ ਨੇ ਉਸਦਾ ਪਿੱਛਾ ਕਰਨਾ ਜਾਰੀ ਰੱਖਿਆ।

ਉਸ ਤੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਸ਼ੁਰੂਆਤੀ ਜਾਂਚ ਵਿੱਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਮ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇੱਕ ਦੂਜੇ ਦੇ ਵਿਰੋਧੀ ਹਨ।

 

Exit mobile version