Sandeep Nangal Ambian murder case

‘ਦ ਖ਼ਾਲਸ ਬਿਊਰੋ : ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ(Sandeep Nangal Ambian murder case) ਸਬੰਧੀ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਸਿੰਘ ਚੱਠਾ ਵਾਸੀ ਮੁਹਾਲੀ, ਵਿਸ਼ਵ ਕਬੱਡੀ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਮਾਨ ਉਰਫ ਸੁੱਖਾ ਮਾਨ ਤੇ ਰਾਇਲ ਕਿੰਗਜ਼ ਕਬੱਡੀ ਦੇ ਮਾਲਕ ਸਰਬਜੀਤ ਸਿੰਘ ਸੱਤਾ ਦੇ ਨਾਂ ਸ਼ਾਮਲ ਹਨ।

ਜਾਣਕਾਰੀ ਮੁਤਾਬਿਕ ਇਨ੍ਹਾਂ ਤਿੰਨਾਂ ਖੇਡ ਪਰਮੋਟਰਾਂ ਨੂੰ ਥਾਣਾ ਨਕੋਦਰ ਵਿੱਚ ਦਰਜ ਐਫਆਈਆਰ ਨੰਬਰ 42 ਵਿੱਚ ਨਾਮਜ਼ਦ ਕੀਤਾ ਗਿਆ ਹੈ। ਕਬੱਡੀ ਖਿਡਾਰੀ ਦੇ ਕਤਲ ਦੀ ਮੁੱਖ ਵਜ੍ਹਾ ਕਬੱਡੀ ਜਥੇਬੰਦੀਆਂ ਦੀ ਨਿੱਜੀ ਰੰਜਿਸ਼ ਮੰਨੀ ਜਾ ਰਹੀ ਹੈ। ਸੰਦੀਪ ਦੀ ਕਬੱਡੀ ਐਸੋਸੀਏਸ਼ਨ ਹੋਰਾਂ ਦੇ ਮੁਕਾਬਲੇ ਵੱਧ ਮਕਬੂਲ ਸੀ ਤੇ ਉਸ ਨਾਲ ਨਾਮਵਰ ਖਿਡਾਰੀ ਲਗਾਤਾਰ ਜੁੜਦੇ ਜਾ ਰਹੇ ਸਨ।

ਸੰਦੀਪ ਸਿੰਘ ਨੰਗਲ ਅੰਬੀਆਂ ਦੇ ਭਰਾ ਮੁਤਾਬਕ ਉਹ ਲੰਬੇ ਸਮੇਂ ਤੋਂ ਇਨ੍ਹਾਂ ਤਿੰਨੋਂ ਵਿਅਕਤੀਆਂ ਦੇ ਨਾਮ ਐਫਆਈਆਰ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਕਿਸੇ ਨੇ ਇਨ੍ਹਾਂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਬਾਰੇ ਸੂਚਨਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜੁਲਾਈ ਦੇ ਸ਼ੁਰੂ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਪਰਿਵਾਰ ਨੂੰ ਇਸ ਬਾਰੇ ਬੀਤੇ ਦਿਨ ਜਾਣਕਾਰੀ ਮਿਲੀ ਸੀ। ਉਨ੍ਹਾਂ ਮੰਗ ਕੀਤੀ ਕਿ ਨਾਮਜ਼ਦ ਖੇਡ ਪਰਮੋਟਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਜਾਣਕਾਰੀ ਅਨੁਸਾਰ ਪਿੰਡ ਮੱਲੀਆਂ ਖੁਰਦ ਵਿੱਚ 14 ਮਾਰਚ ਨੂੰ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕਤ ਲ ਕਰ ਦਿੱਤਾ ਗਿਆ ਸੀ ਤੇ ਮਾਮਲੇ ਸਬੰਧੀ ਹੁਣ ਤੱਕ ਨੌਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਦੱਸ ਦਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋ ਲੀਆਂ ਮਾਰ ਕੇ ਹੱਤਿ ਆ ਕਰ ਦਿੱਤੀ ਗਈ ਸੀ। ਉਹ 40 ਸਾਲਾਂ ਦੇ ਸਨ। ਪੁਲਿਸ ਨੇ ਦੱਸਿਆ ਕਿ ਨਕੋਦਰ ਦੇ ਪਿੰਡ ਮੱਲੀਆਂ ਖੁਰਦ ‘ਚ ਜਦੋਂ ਸੰਦੀਪ ਟੂਰਨਾਮੈਂਟ ਵਾਲੀ ਥਾਂ ਤੋਂ ਬਾਹਰ ਆਇਆ ਤਾਂ ਚਾਰ ਵਿਅਕਤੀਆਂ ਨੇ ਉਸ ‘ਤੇ ਗੋ ਲੀਆਂ ਚਲਾ ਦਿੱਤੀਆਂ ।

ਦੱਸਣਯੋਗ ਹੈ ਕਿ ਕਬੱਡੀ ਖਿਡਾਰੀ ‘ਤੇ ਅੱਠ ਤੋਂ 10 ਗੋਲੀਆਂ ਚਲਾਈਆਂ ਗਈਆਂ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਜੱਗੂ ਭਗਵਾਨਪੁਰੀਆ, ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਕਤਲ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਪੁਲਿਸ ਟੀਮ ਨੇ ਕਾਰ ਚਾਲਕ ਯਾਦਵਿੰਦਰ ਸਿੰਘ ਉਰਫ਼ ਯਾਦ ਨੂੰ ਵੀ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਨਾਜਾਇਜ਼ ਹਥਿ ਆਰਾਂ ਨਾਲ ਭਰੀ ਗੱਡੀ ਵੀ ਬਰਾਮਦ ਹੋਈ।