Punjab

ਪਠਾਨਕੋਟ ‘ਚ ਵਾਪਰਿਆ ਸੜਕ ਹਾਦ ਸਾ, ਤਿੰਨ ਦੀ ਮੌ ਤ ਇੱਕ ਜ਼ ਖ਼ਮੀ

ਦ ਖ਼ਾਲਸ ਬਿਊਰੋ : ਪੰਜਾਬ ‘ਚ ਆਏ ਦਿਨ ਸੜਕੀ ਹਾ ਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਦੇ ਡਿਫੈਂਸ ਰੋਡ ਤੋਂ ਸਾਹਮਣੇ ਆਇਆ ਹੈ। ਪਠਾਨਕੋਟ ਡਿਫੈਂਸ ਰੋਡ ‘ਤੇ ਟਰੈਕਟਰ ਅਤੇ ਮੋਟਰਸਾਈਕਲ ਦੀ ਟੱ ਕਰ ਨਾਲ ਭਿਆ ਨਕ ਹਾਦ ਸਾ ਵਾਪਰਿਆ ਹੈ। ਇਹ ਹਾਦਸਾ ਉਦੋਂ ਹੋਇਆ ਜਦੋਂ ਮੋਟਰਸਾਈਕਲ ਸਵਾਰ ਚਾਰ ਵਿਅਕਤੀਆਂ ਦੀ ਟਰੈਕਟਰ ਟਰਾਲੀ ਨਾਲ ਟੱਕ ਰ ਹੋ ਗਈ, ਜਿਸ ਵਿੱਚ ਤਿੰਨ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਇਕ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਦੋਂ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਡਾਕਟਰ ਅਰਪਨ ਨੇ ਦੱਸਿਆ ਕਿ ਅੱਜ ਹਸਪਤਾਲ ‘ਚ ਇੱਕ ਹਾਦ ਸਾ ਵਾਪਰਿਆ ਹੈ, ਜਿਸ ‘ਚ 4 ਵਿਅਕਤੀ ਸ਼ਾਮਲ ਹਨ, ਜਿਨ੍ਹਾਂ ‘ਚੋਂ 3 ਲੋਕਾਂ ਦੀ ਮੌ ਤ ਹੋ ਗਈ ਹੈ, ਜਦਕਿ ਇਕ ਦਾ ਇਲਾਜ ਚੱਲ ਰਿਹਾ ਹੈ।