Punjab

ਕਾਂਗਰਸ ਦੇ ਰੁੱਸੇ ਲੀਡਰਾਂ ਲਈ ਬਣੀ 3 ਮੈਂਬਰੀ ਕਮੇਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਅੰਦਰੂਨੀ ਘਮਸਾਣ ਨੂੰ ਸੁਲਝਾਉਣ ਲਈ ਪਾਰਟੀ ਹਾਈਕਮਾਨ ਨੇ 3 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਮਲਿੱਕਾਅਰਜੁਨ ਖੜਗੇ, ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਸ਼ਾਮਿਲ ਹੋਣਗੇ। ਇਨ੍ਹਾਂ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਹੋਰਨਾਂ ਮੰਤਰੀਆਂ ਦੇ ਨਾਲ ਬੈਠਕ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਹਰੀਸ਼ ਰਾਵਤ ਜਲਦ ਹੀ ਚੰਡੀਗੜ੍ਹ ਆਉਣਗੇ।

ਦਰਅਸਲ, ਨਵਜੋਤ ਸਿੰਧੂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਕੱਸ ਰਹੇ ਹਨ। ਕੈਪਟਨ ਨੇ ਸਿੱਧੂ ਨੂੰ ਜਵਾਬ ਦਿੰਦਿਆਂ ਕਿਹਾ ਕਿ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਉਸ ਲਈ ਮੇਰੇ ਬੂਹੇ ਬੰਦ ਹਨ। ਕਾਂਗਰਸ ਲੀਡਰ ਪਰਗਟ ਸਿੰਘ ਨੇ ਵੀ ਕੈਪਟਨ ਸਰਕਾਰ ‘ਤੇ ਉਸਨੂੰ ਧਮਕੀ ਦੇਣ ਦਾ ਦੋਸ਼ ਲਾਇਆ ਹੈ। ਚਰਨਜੀਤ ਸਿੰਘ ਚੰਨੀ ਦਾ MeToo ਦਾ ਮਾਮਲਾ ਸਾਹਮਣੇ ਆਉਣ ਨਾਲ ਕਾਂਗਰਸ ਵਿੱਚ ਪਿਛਲੇ ਇੱਕ ਮਹੀਨੇ ਤੋਂ ਘਮਸਾਣ ਮਚਿਆ ਹੋਇਆ ਹੈ। ਇਸ ਲਈ ਇਸ ਮਾਮਲੇ ਨੂੰ ਸੁਲਝਾਉਣ ਲਈ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ।