ਮੁਕਤਸਰ : ਇਨ੍ਹੀਂ ਦਿਨੀਂ ਤੇਜ਼ ਰਫ਼ਤਾਰ ਕਈ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ ਦੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਹਾਈਵੇਅ ‘ਤੇ ਪਿੰਡ ਭੁੱਲਰ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਆ ਰਹੇ 5 ਪ੍ਰਵਾਸੀ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਇਸ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 2 ਲੋਕ ਜਖ਼ਮੀ ਹੋ ਗਏ ਹਨ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ 5 ਪ੍ਰਵਾਸੀ ਮਜ਼ਦੂਰ ਜੋ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ ਦੇਰ ਰਾਤ ਪਿੰਡ ਭੁੱਲਰ ਦੇ ਇੱਕ ਪੈਲੇਸ ਤੋਂ ਵਾਪਸ ਘਰ ਪਰਤ ਰਹੇ ਸਨ । ਇਹ ਲੋਕ ਪਿੰਡ ਭੁੱਲਰ ਨੇੜੇ ਪੈਦਲ ਜਾ ਰਹੇ ਸਨ ਤਾਂ ਧੁੰਦ ਕਾਰਨ ਬਠਿੰਡਾ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਜਦਕਿ ਬਾਕੀ ਦੋ ਮਜ਼ਦੂਰ ਜ਼ਖ਼ਮੀ ਹੋ ਗਏ।
ਦੱਸਿਆ ਜਾਂਦਾ ਹੈ ਕਿ ਸਾਰੇ ਮਜ਼ਦੂਰ ਪੈਲੇਸ ਵਿੱਚ ਵੇਟਰ ਦਾ ਕੰਮ ਕਰਦੇ ਹਨ। ਚਸ਼ਮਦੀਦਾਂ ਮੁਤਾਬਿਕ ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫਤਾਰ ਕਾਰ ਨੇ ਤਿੰਨਾਂ ਨੂੰ ਕੁਚਲ ਦਿੱਤਾ ਅਤੇ ਸੜਕ ਕਿਨਾਰੇ ਬਣੇ ਕਮਰੇ ਨੂੰ ਤੋੜਦੇ ਹੋਏ ਸਫੇਦੇ ਦੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ