The Khalas Tv Blog Punjab ਅੰਮ੍ਰਿਤਸਰ ‘ਚ ਮੇਲਾ ਦੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ…
Punjab

ਅੰਮ੍ਰਿਤਸਰ ‘ਚ ਮੇਲਾ ਦੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ…

Big accident in Amritsar

ਅੰਮ੍ਰਿਤਸਰ ‘ਚ ਮੇਲਾ ਦੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ...

Big accident in Amritsar ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅੰਮ੍ਰਿਤਸਰ ਵਿਖੇ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਸੜਕ ਹਾਦਸੇ ‘ਚ ਇਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਤਿੰਨੋਂ ਰਿਸ਼ਤੇਦਾਰ ਹਨ ਅਤੇ ਦੇਰ ਰਾਤ ਮੋਟਰਸਾਈਕਲ ’ਤੇ ਅਜਨਾਲਾ ਤੋਂ ਤਲਵੰਡੀ ਨਾਹਰ ਮੇਲਾ ਦੇਖਣ ਜਾ ਰਹੇ ਸਨ।
ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਮੋਰਚਰੀ ‘ਚ ਰਖਵਾ ਦਿੱਤਾ ਹੈ। ਇਹ ਹਾਦਸਾ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਨੇੜੇ ਵਾਪਰਿਆ। ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਜਿੰਦਰ ਸਿੰਘ, ਹਰਜਿੰਦਰ ਹੈਪੀ ਅਤੇ ਉਸ ਦੀ ਸਾਲੀ ਨੇਹਾ ਗੁੱਜਰਪੁਰਾ ਦੇ ਰਹਿਣ ਵਾਲੇ ਸਨ।

ਜਦਕਿ ਜ਼ਖਮੀ ਕਾਜਲ ਨੂੰ ਨਿੱਜੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ। ਉਹ ਫਿਲਹਾਲ ਹਾਦਸੇ ਬਾਰੇ ਕੋਈ ਬਿਆਨ ਦੇਣ ਜਾਂ ਕੁਝ ਵੀ ਦੱਸਣ ਤੋਂ ਅਸਮਰੱਥ ਹੈ। ਪੁਲਿਸ ਵੱਲੋਂ ਤਿੰਨਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਕੁਝ ਸਮੇਂ ਬਾਅਦ ਕਾਗਜ਼ੀ ਕਾਰਵਾਈ ਕਰਨ ਮਗਰੋਂ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਮੌਕੇ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੋਟਰਸਾਈਕਲ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਇੰਨਾ ਹੀ ਨਹੀਂ ਮੋਟਰਸਾਈਕਲ ਸੜਕ ਤੋਂ 50 ਮੀਟਰ ਦੀ ਦੂਰੀ ‘ਤੇ ਡਿੱਗਿਆ ਮਿਲਿਆ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀਆਂ ਚੱਪਲਾਂ ਸੜਕ ਤੋਂ ਕਰੀਬ 100 ਮੀਟਰ ਦੂਰ ਸਨ।

ਪਰਿਵਾਰਕ ਮੈਂਬਰਾਂ ਨੇ ਹਸਪਤਾਲ ‘ਤੇ ਸਹੀ ਇਲਾਜ ਨਾ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਅਜਨਾਲਾ ਸਿਵਲ ਹਸਪਤਾਲ ਪੁੱਜੇ। ਪਰ ਇੱਥੇ ਉਸ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਨਹੀਂ ਕੀਤਾ ਗਿਆ। ਰੌਲਾ ਪਾਇਆ ਤਾਂ ਇਲਾਜ ਸ਼ੁਰੂ ਕੀਤਾ ਗਿਆ ਪਰ ਹਸਪਤਾਲ ਵਿੱਚ ਕੋਈ ਵੀ ਡਾਕਟਰ ਮੌਜੂਦ ਨਹੀਂ ਸੀ। ਹਰਜਿੰਦਰ ਸਿੰਘ ਦੇ ਸਾਹ ਚੱਲ ਰਹੇ ਸਨ ਪਰ ਉਨ੍ਹਾਂ ਦੇ ਸਾਹਮਣੇ ਉਸ ਦੀ ਮੌਤ ਹੋ ਗਈ। ਇਸ ਨੂੰ ਦੇਖਦੇ ਹੋਏ ਪਰਿਵਾਰ ਵਾਲਿਆਂ ਨੇ ਕਾਜਲ ਨੂੰ ਦੂਜੇ ਹਸਪਤਾਲ ‘ਚ ਭਰਤੀ ਕਰਵਾਇਆ ਹੈ।

Exit mobile version