The Khalas Tv Blog Punjab ਪੰਜਾਬ ’ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ‘ਯੈਲੋ ਅਲਰਟ!’ ਮਾਝਾ ਤੇ ਦੁਆਬਾ ਖੇਤਰ ’ਚ ਮੀਂਹ ਦੀ ਸੰਭਾਵਨਾ
Punjab

ਪੰਜਾਬ ’ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ‘ਯੈਲੋ ਅਲਰਟ!’ ਮਾਝਾ ਤੇ ਦੁਆਬਾ ਖੇਤਰ ’ਚ ਮੀਂਹ ਦੀ ਸੰਭਾਵਨਾ

weather update todays weather weather today weather update today

ਚੰਡੀਗੜ੍ਹ (31 ਮਾਰਚ, 2026): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਰਗਰਮ ਪੱਛਮੀ ਸਿਸਟਮ (Western Disturbance) ਦੇ ਮੱਦੇਨਜ਼ਰ ਸੂਬੇ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 33°C ਰਿਹਾ।

ਤੇਜ਼ ਹਵਾਵਾਂ ਅਤੇ ਬਾਰਿਸ਼ ਦਾ ਅਨੁਮਾਨ

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ), ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 31 ਮਾਰਚ, 1 ਅਪ੍ਰੈਲ ਅਤੇ 3 ਅਪ੍ਰੈਲ ਨੂੰ ਕਈ ਥਾਵਾਂ ’ਤੇ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। 2 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਸਿਸਟਮ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗਾ, ਜਿਸ ਨਾਲ ਮੌਸਮ ਵਿੱਚ ਮੁੜ ਤਬਦੀਲੀ ਦੇਖਣ ਨੂੰ ਮਿਲੇਗੀ। ਅਗਲੇ 4 ਦਿਨਾਂ ਵਿੱਚ ਤਾਪਮਾਨ 3 ਤੋਂ 4 ਡਿਗਰੀ ਤੱਕ ਵਧ ਸਕਦਾ ਹੈ, ਜਿਸ ਤੋਂ ਬਾਅਦ ਫਿਰ ਗਿਰਾਵਟ ਆਉਣ ਦੇ ਸੰਕੇਤ ਹਨ।

Exit mobile version