ਮੁਹਾਲੀ : ਲੰਘੇ ਕੱਲ੍ਹ ਚੰਡੀਗੜ੍ਹ, ਮੁਹਾਲੀ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਥਾਵਾਂ ’ਤੇ ਮੀਂਹ ਭਾਰੀ ਮੀਂਹ ਪਿਆ। ਇਸੇ ਦੌਰਾਨ ਅੱਜ ਮੌਸਮ ਵਿਭਾਗ ਦੇ ਮੁਤਾਬਕ ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਕੱਲ੍ਹ ਮੀਂਹ ਪੈਣ ਦੇ ਕਾਰਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਇਆ ਅਤੇ ਇਹ ਆਮ ਦੇ ਨੇੜੇ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਜੂਦਾ ਪੰਜਾਬ ਭਵਿੱਖਬਾਣੀ:28/07/2025 07:47:2. ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/9r2jLdXHQr
— IMD Chandigarh (@IMD_Chandigarh) July 28, 2025
ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਸਰਗਰਮ ਹੈ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਮਾਲਵਾ ਖੇਤਰ ਤੱਕ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਹਾਲਾਂਕਿ, ਪੰਜਾਬ ਵਿੱਚ ਇਸਦਾ ਪ੍ਰਭਾਵ ਬਹੁਤ ਘੱਟ ਦਿਖਾਈ ਦੇ ਰਿਹਾ ਹੈ ਅਤੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਨਹੀਂ ਹੋਇਆ ਹੈ।