Punjab

ਪੰਜਾਬ ‘ਚ ਗਰਜ ਚਮਕ ਨਾਲ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

ਪਿਛਲੇ ਦੋ ਦਿਨਾਂ ਤੋਂ ਪੰਜਾਬ ਸਮੇਤ ਚੰਡੀਗੜ੍ਹ ’ਚ ਪੈ ਰਹੇ ਹਲਕੇ ਅਤੇ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਸਵੇਰ ਤੋਂ ਹੀ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਭਾਰੀ ਮੀਂਹ ਪੈ ਰਿਹਾ ਹੈ।

ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਬੀਤੇ ਦੋ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 3.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 6 ਡਿਗਰੀ ਹੇਠਾਂ ਹੈ।

22 ਜੂਨ ਤੱਕ ਗਰਮੀ ਤੋਂ ਰਾਹਤ

ਮੌਸਮ ਵਿਗਿਆਨ ਕੇਂਦਰ ਅਨੁਸਾਰ 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜ਼ਲੀ ਚਮਕਣ ਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੋਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ 17 ਜੂਨ  ਨੂੰ ਬਠਿੰਡਾ, ਮਾਨਸਾ, ਫ਼ਾਜ਼ਿਲਕਾ, ਮੋਗਾ, ਅੰਮ੍ਰਿਤਸਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਬਦਲ ਗਰਜਣ ਦੇ ਨਾਲ ਮੀਂਹ ਦੀ ਚਤਾਵਨੀ ਦਿੱਤੀ ਗਈ ਹੈ। ਉੱਥੇ ਹੀ ਇਨ੍ਹਾਂ ਇਲਾਕਿਆਂ ‘ਚ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਸੰਗਰੂਰ , ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ 19 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਅਤੇ ਨਵਾਂਸ਼ਹਿਰ ਵਿੱਚ ਮੁੜ ਬਦਲ ਗਰਜਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ 20 ਜੂਨ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ ‘ਚ ਤੇਜ਼ ਮੀਂਹ ਦੀ ਪਵੇਗਾ। ਇਸ ਤੋਂ ਇਲਾਵਾ ਵਿਭਾਗ ਨੇ 21 ਜੂਨ ਨੂੰ ਸਭ ਤੋਂ ਵੱਧ ਚਤਾਵਨੀ ਦਿੱਤੀ ਗਈ ਹੈ। ਵਿਭਾਗ ਪਠਾਨਕੋਟ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਤੇ ਮਾਨਸਾ  ਜ਼ਿਲ੍ਹੇ ਪੀਲਾ ਅਲਰਟ ਤਾਂ ਹੈ ਹੀ ਨਾਲ ਹੀ ਬਦਲ ਗਰਜਨ, ਤੇਜ਼ ਮੀਂਹ ਅਤੇ ਤੇਜ਼ ਤੂਫਾਨ ਦੀ ਚਿਤਾਵਨੀ ਦਿੱਤੀ ਗਈ ਹੈ।