Punjab

ਫਿਰ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

Time of Punjab schools changed again

ਚੰਡੀਗੜ੍ਹ :ਸਕੂਲਾਂ ਵਿੱਚ ਮੁੜ ਛੁੱਟੀ ਦਾ ਨਵਾਂ ਸਮਾਂ ਕੀ ਤੈਅ ਕੀਤਾ ਗਿਆ ਹੈ, ਉਸ ਬਾਰੇ ਜਾਣਕਾਰੀ ਦਿੰਦੇ ਹਾਂ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਸਮਾਂ ਬਦਲ ਕੇ ਇੱਕ ਨਵਾਂ ਸੋਧ ਪੱਤਰ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਿੱਖਿਆ ਵਿਭਾਗ ਨੇ ਪੱਤਰ ਵਿਚ ਸੋਧ ਕਰਦਿਆਂ ਸਰਕਾਰੀ, ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਨਿਰਧਾਰਿਤ ਕੀਤਾ ਹੈ ਜਦਕਿ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦੁਪਹਿਰ 3 ਵਜੇ ਅਤੇ ਸੈਕੰਡਰੀ ਸਕੂਲਾਂ ਦੇ ਬੱਚਿਆਂ ਨੂੰ ਛੁੱਟੀ 3:20 ਵਜੇ ਹੋਇਆ ਕਰੇਗੀ।

ਇਸ ਤੋਂ ਪਹਿਲਾਂ  ਪੰਜਾਬ ਵਿੱਚ ਵਿਦਿਆਕ ਅਦਾਰਿਆਂ ਦਾ ਸਮਾਂ ( new school timings) ਬਦਲ ਗਿਆ ਸੀ।  ਪ੍ਰਾਇਮਰੀ ਸਕੂਲਾਂ ਦਾ ਸਮਾਂ 3 ਵਜੇ ਤੇ ਮਿਡਲ,ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 04:00 ਵਜੇ ਤੱਕ ਦਾ ਸਮਾਂ ਰੱਖਿਆ ਗਿਆ ਸੀ।

ਅਸਲ ਵਿੱਚ ਸੰਘਣ ਧੁੰਦ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਬਚਾਅ ਲਈ ਸਮਾਂ ਤਬਦੀਲੀ ਕੀਤੀ ਸੀ। ਇਸ ਦੇ ਨਾਲ ਮੌਸਮ ਵਿਭਾਗ ਨੇ ਵੀ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੋਈ ਹੈ।