ਅਟਾਰੀ ਵਗਾਹਾ ਸਰਹੱਦ ਉੱਤੇ ਰਟ੍ਰਿਟ ਸੈਰੇਮਣੀ ਦਾ ਸਮਾਂ ਬਦਲ ਗਿਆ ਹੈ। ਬੀਐਸਐਫ ਵੱਲੋਂ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ ਵਾਹਗਾ ਸਰਹੱਦ ਉੱਤੇ ਰਿਟਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੇਲਾਨੀਆਂ ਦੇ ਲਈ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਹੁਣ ਮੌਸਮ ’ਚ ਬਦਲਾਅ ਹੋ ਰਿਹਾ ਹੈ ਤਾਂ ਰੀਟ੍ਰੀਟ ਸੈਰੇਮਨੀ ਦਾ ਸਮਾਂ ਵੀ ਬਦਲ ਦਿਤਾ ਗਿਆ ਹੈ। ਬੀਐੱਸਐੱਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਕਾਰਨ ਹੁਣ ਰੀਟ੍ਰੀਟ ਸੈਰੇਮਨੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਸੀ। ਜ਼ਿਕਰਯੋਗ ਹੈ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਸੈਲਾਨੀ ਅਟਾਰੀ-ਵਾਹਗਾ ਸਰਹੱਦ ’ਤੇ ਰੀਟ੍ਰੀਟ ਸੈਰੇਮਨੀ ਦਾ ਅਨੰਦ ਮਾਣਦੇ ਹਨ।
ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਂਕੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦੀਆਂ ਬੀਐੱਸਐੱਫ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਰੋਜ਼ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਹੁੰਦੀ ਹੈ ਦਰਅਸਲ ਹੁਣ ਇਸ ਦਾ ਸਮਾਂ ਤਬਦੀਲ ਹੋ ਗਿਆ ਹੈ। ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵੱਲੋਂ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਹੁਣ ਭਾਰਤੀ ਸਮੇਂ ਅਨੁਸਾਰ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਰੀਟਰੀਟ ਸ਼ਾਮ 5:30 ਹੁੰਦੀ ਸੀ। ਸੀਮਾ ਸੁਰੱਖਿਆ ਬਲ ਵੱਲੋਂ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੂੰ ਸੂਚਿਤ ਕੀਤਾ ਹੈ ਕਿ ਹੁਣ ਉਹ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਵੇਖਣ ਲਈ ਨਿਸ਼ਚਿਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ ਵਿਖੇ ਪਹੁੰਚਣ।
ਇਹ ਵੀ ਪੜ੍ਹੋ – ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਡੌਂਕੀ ਲਾ ਕੇ ਗਿਆ ਸੀ ਅਮਰੀਕਾ