ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ ਗਿਆ ਹੈ। ਬੀਐਸਐਫ ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਇਸ ‘ਚ ਤਬਦੀਲੀ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰੀਟਰੀਟ ਸੈਰਮਨੀ ਦਾ ਸਮਾਂ ਸ਼ਾਮ ਸਾਢੇ 6 ਵਜੇ ਦਾ ਕੀਤਾ ਜਾ ਰਿਹਾ ਹੈ।
ਪਹਿਲਾਂ ਇਹ ਸਮਾਂ ਸ਼ਾਮ 6:00 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ ਸਾਢੇ 6 ਵਜੇ ਤੱਕ ਦਿੱਤਾ ਗਿਆ ਹੈ। ਪੂਰੇ ਦੇਸ਼ ‘ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ ‘ਤੇ ਰੀਟਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ।
ਬਾਰਡਰ ਏਰੀਆ ਵਿਕਾਸ ਫਰੰਟ ਦੇ ਇੰਚਾਰਜ ਐੱਲਡੀ ਸ਼ਰਮਾ ਨੇ ਦੱਸਿਆ ਕਿ ਮੌਸਮ ਦੀ ਤਬਦੀਲੀ ਕਾਰਨ ਅਜਿਹਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਰਿਟ੍ਰੀਟ ਦੇਖਣ ਵਾਲੇ ਦਰਸ਼ਕ ਆਪਣਾ ਆਧਾਰ ਕਾਰਡ ਲੈ ਕੇ ਸ਼ਾਮ 6.30 ਵਜੇ ਤੱਕ ਬਾਰਡਰ ’ਤੇ ਪੁੱਜਣ। ਅੱਧੇ ਘੰਟੇ ਤਕ ਪਰੇਡ ਦੀ ਕਾਰਵਾਈ ਦੇਖਣ ਦੇਸ਼ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ’ਚ ਲੋਕ ਆਉਂਦੇ ਹਨ ਜੋ ਬੀਐੱਸਐੱਫ ਦੀ ਦੇਸ਼ ਭਗਤੀ ਦੇਖ ਕੇ ਹੈਰਾਨ ਹੋ ਜਾਂਦੇ ਹਨ। ਦਰਸ਼ਕਾਂ ਦੇ ਬੈਠਣ ਲਈ ਸਟੇਡੀਅਮ ਵਿਚ ਵਾਜਬ ਪ੍ਰਬੰਧ ਹੁੰਦਾ ਹੈ।