The Khalas Tv Blog Punjab ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ
Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲ ਲੱਗਣ ਦਾ ਸਮਾਂ ਬਦਲਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਹੁਣ ਪ੍ਰਾਇਮਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 11:00 ਵਜੇ ਅਤੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 12:30 ਵਜੇ ਤੱਕ ਦਾ ਹੋ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣਗੀਆਂ ਪਰ ਇਨ੍ਹਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ। ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਸੀ।

Exit mobile version