ਲੋਕ ਸਭਾ ਚੋਣਾਂ (Lok Sabha Election)ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਅਧਿਕਾਰੀ ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਹੋਵੇਗੀ। ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਮੁੱਖ ਚੋਣ ਕਮਿਸ਼ਨ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਸਹੀ ਮਾਹੌਲ ਦੇਣ ਲਈ ਇਸ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਤੰਬਾਕੂ ਦੀ ਵਰਤੋਂ ਨਾਂ ਕਰਨ ਵਾਲਿਆਂ ਨੂੂੰ ਇਸ ਦੇ ਧੂੰਏਂ ਤੋਂ ਬਚਾਉਣਾ ਹੈ।
ਇਹ ਵੀ ਪੜ੍ਹੋ – ਇਰਾਨੀ ਦਾ ਹੈਲੀਕਾਪਟਰ ਨਾ ਉਤਰਨ ’ਤੇ ਪਰਮਪਾਲ ਕੌਰ ਨਾਰਾਜ਼! ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ