India

ਅੱਜ ਫਿਰ ਵਧੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ, ਮਹਿੰਗਾਈ ਦੀ ਮਾਰ ਹੇਠ ਆਮ ਲੋਕ

‘ਦ ਖ਼ਾਲਸ ਬਿਊਰੋ : ਦੇਸ਼ ਦਾ ਆਮ ਜਨਤਾ ‘ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜੀ ਰਿਹਾ ਹੈ। ਅੱਜ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਦਾ ਵਾਧਾ ਹੋਇਆ ਹੈ। ਪਿਛਲੇ ਦੱਲ ਦਿਨਾਂ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਨੌਵੀਂ ਵਾਰ ਵਾਧਾ ਕੀਤਾ ਗਿਆ ਹੈ। ਪਿਛਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿੱਚ 6.40 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 101.81 ਰੁਪਏ ਅਤੇ 93.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 84 ਪੈਸੇ ਵਧ ਕੇ 116.72 ਰੁਪਏ ਪ੍ਰਤੀ ਲੀਟਰ ਅਤੇ 100.94 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਚੇੱਨਈ ਵਿੱਚ ਕੀਮਤਾਂ ਵਧਣ ਤੋਂ ਬਾਅਦ ਪੈਟਰੋਲ ਦੀ ਕੀਮਤ 107.45 ਰੁਪਏ ਅਤੇ ਡੀਜ਼ਲ ਦੀ ਕੀਮਤ 97.52 ਰੁਪਏ ਹੋ ਗਈ ਹੈ, ਜਦਕਿ ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 111.35 ਰੁਪਏ ਅਤੇ ਡੀਜ਼ਲ ਦੀ ਕੀਮਤ 96.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ ਨੌ ਦਿਨਾਂ ‘ਚ ਅੱਠਵੀਂ ਵਾਰ ਈਂਧਨ ਮਹਿੰਗਾ ਹੋਇਆ ਹੈ। ਦੇਸ਼ ਵਿੱਚ ਮਹਿੰਗਾਈ ਲਗਾਤਾਰ ਸਿਖਰਾਂ ‘ਤੇ ਜਾ ਰਹੀ ਹੈ । ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਮਹਿੰਗਾਈ ਦੇ ਝਟਕਿਆਂ ਦਾ ਹੁਣ ਲੋਕਾਂ ਦੀ ਜੇਬ ਉੱਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ।