The Khalas Tv Blog India ਅੱਜ ਫਿਰ ਵਧੀ ਪੈਟਰੋਲ ਦੀ ਕੀਮਤ , ਮਹਿੰਗਾਈ ਦੀ ਮਾਰ ਹੇਠ ਆਮ ਲੋਕ
India

ਅੱਜ ਫਿਰ ਵਧੀ ਪੈਟਰੋਲ ਦੀ ਕੀਮਤ , ਮਹਿੰਗਾਈ ਦੀ ਮਾਰ ਹੇਠ ਆਮ ਲੋਕ

ਦ ਖ਼ਾਲਸ ਬਿਊਰੋ : ਪਿਛਲੇ 12 ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀ ਵੱਧਦੀ ਕੀਮਤ ਨੇ ਦੇਸ਼ ਦੀ ਆਮ ਜਨਤਾ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਅੱਜ ਫਿਰ ਤੋਂ ਲੋਕੈਂ ‘ਤੇ ਮਹਿੰਗਾਈ ਦੀ ਮਾ ਰ ਪਈ ਹੈ। ਅੱਜ ਇੱਕ ਵਾਰ ਫਿਰ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਦੇਸ਼ ਭਰ ‘ਚ ਅੱਜ ਸਰਕਾਰੀ ਤੇਲ ਕੰਪਨੀਆਂ ਵੱਲੋਂ  ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਇੱਕ ਦਿਨ ਦੀ ਰਾਹਤ ਤੋਂ ਬਾਅਦ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ 2 ਅਪ੍ਰੈਲ ਨੂੰ ਦਿੱਲੀ ‘ਚ ਪੈਟਰੋਲ 102.61 ਰੁਪਏ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਪਿਛਲੇ 12 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। 12 ਦਿਨਾਂ ਦੇ ਵਿੱਚ ਇਹ ਵਾਧਾ 10 ਵਾਰ ਵਾਧਾ ਕੀਤਾ ਗਿਆ ਹੈ।

ਇਨ੍ਹਾਂ 12 ਦਿਨਾਂ ਦੇ ਵਿੱਚ ਤੇਲ ਦੀ ਕੀਮਤ 7.20 ਪੈਸੇ ਵੱਧ ਚੁੱਕੀ ਹੈ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ 12 ਦਿਨਾਂ ‘ਚ 10 ਵਾਰ ਈਂਧਨ ਮਹਿੰਗਾ ਹੋਇਆ ਹੈ। ਦੇਸ਼ ਵਿੱਚ ਮਹਿੰਗਾਈ ਲਗਾਤਾਰ ਸਿਖਰਾਂ ‘ਤੇ ਜਾ ਰਹੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਦੇਸ਼ ਦਾ ਆਮ ਜਨਤਾ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Exit mobile version