The Khalas Tv Blog Punjab ਸੁਖਬੀਰ ਸਿੰਘ ਬਾਦਲ ਦੀ ਸਪੁੱਤਰੀ ਦੇ ਵਿਆਹ ਸਮਾਰੋਹ ਦੀ ਖੁਸ਼ੀ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ
Punjab

ਸੁਖਬੀਰ ਸਿੰਘ ਬਾਦਲ ਦੀ ਸਪੁੱਤਰੀ ਦੇ ਵਿਆਹ ਸਮਾਰੋਹ ਦੀ ਖੁਸ਼ੀ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਅੱਜ ਪਿੰਡ ਬਾਦਲ ਵਿਖੇ ਬੇਟੀ ਹਰਕੀਰਤ ਕੌਰ ਸਪੁੱਤਰੀ ਸ.ਸੁਖਬੀਰ ਸਿੰਘ ਬਾਦਲ ਦੇ ਵਿਆਹ ਸਮਾਰੋਹ ਦੀ ਖੁਸ਼ੀ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਕਈ ਸਿਆਸੀ ਲੀਡਰ ਵੀ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਵ: ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਅਤੇ ਬੀਬੀ ਸੁਰਿੰਦਰ ਕੌਰ ਜੀ ਬਾਦਲ ਦੀ ਲਾਡਲੀ ਪੋਤਰੀ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਹੋਣਹਾਰ ਸਪੁੱਤਰੀ ਬੀਬਾ ਹਰਕੀਰਤ ਕੌਰ ਦੇ ਵਿਆਹ ਸਬੰਧੀ ਪਿੰਡ ਬਾਦਲ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅਰਦਾਸ ਵਿੱਚ ਸ਼ਾਮਿਲ ਹੋ ਕੇ ਸਮੁੱਚੇ ਬਾਦਲ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਪਰਮਾਤਮਾ ਬੇਟੀ ਹਰਕੀਰਤ ਕੌਰ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ ਅਤੇ ਢੇਰ ਸਾਰੀਆਂ ਖੁਸ਼ੀਆਂ ਬਖਸ਼ੇ।

 

Exit mobile version