Punjab

ਕੈਪਟਨ ਦੀ ਪ੍ਰਨੀਤ ਨੂੰ ਜਨਮ ਦਿਨ ‘ਤੇ ਅਸੀਸ, ਜੁਗ-ਜੁਗ ਜੀਵੋ ਤੇ ਲੋਕਾਂ ਦੀ ਸੇਵਾ ਕਰਦੇ ਰਹੋ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਜਨਮ ਦਿਨ ਦੀਆਂ ਮੁਬਾਰਕ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਆਪਣੀ ਪ੍ਰਨੀਤ ਕੌਰ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਪ੍ਰਨੀਤ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਜੀ ਤੁਹਾਨੂੰ ਹਮੇਸ਼ਾ ਚੰਗੀ ਸਿਹਤ, ਖੁਸ਼ੀਆਂ ਬਖਸ਼ਣ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਬਲ ਬਖਸ਼ਣ।

ਪ੍ਰਨੀਤ ਕੌਰ ਕਾਂਗਰਸ ਤੋਂ ਸੰਸਦ ਮੈਂਬਰ ਹਨ। ਕੈਪਟਨ ਨੇ ਕੁਝ ਮਹੀਨੇ ਪਹਿਲਾਂ ਹੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਬਣਾਈ ਸੀ, ਜਿਸਦਾ ਹੁਣ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਗਿਆ ਹੈ।