The Khalas Tv Blog Punjab ਰਾਜ ਸਭਾ ਸੀਟਾਂ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ
Punjab

ਰਾਜ ਸਭਾ ਸੀਟਾਂ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੱਜ ਆਖਰੀ ਤਾਰੀਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਵਿੱਚੋਂ ਜਿਨ੍ਹਾਂ ਵਿੱਚੋਂ ਪੰਜ ਮੌਜੂਦਾ ਸੰਸਦ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਦੀ ਮਿਆਦ 9 ਅਪਰੈਲ ਨੂੰ ਖਤਮ ਹੋਣ ਜਾ ਰਹੀ ਹੈ। ਇਨ੍ਹਾਂ ਪੰਜ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਅੱਜ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਭਗਵੰਤ ਮਾਨ ਇਹਨਾਂ ਨਾਵਾਂ ਦੀ ਸੂਚੀ ਦੇ ਸਕਦੇ ਹਨ।   

Exit mobile version