‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਖਿਆ ਮੰਤਰੀ ਮੀਤ ਹੇਅਰ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਨਾਲ ਦਿੱਲੀ ਦੌਰੇ ਤੇ ਹਨ ਤੇ ਅੱਜ ਉਹਨਾਂ ਦੇ ਇਸ ਦੌਰੇ ਦਾ ਦੂਜਾ ਦਿਨ ਹੈ। ਤੈਅ ਕੀਤੇ ਪ੍ਰੋਗਰਾਮ ਦੇ ਅਨੁਸਾਰ ਅੱਜ ਵੀ ਉਹ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਪੰਜਾਬ ਸਰਕਾਰ ਦਾ ਦਿੱਲੀ ਦੇ ਸਿੱਖਿਆ ਅਤੇ ਸਿਹਤ ਦੇ ਮਾਡਲ ਨੂੰ ਪੰਜਾਬ ਵਿੱਚ ਵੀ ਲਾਗੂ ਕਰਨ ਦਾ ਇਰਾਦਾ ਹੈ। ਹਾਲਾਕਿ ਪਹਿਲ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ।
ਅੱਜ ਇਸ ਦੌਰੇ ਦੇ ਦੂਜੇ ਦਿਨ ਦਿੱਲੀ ਅਤੇ ਪੰਜਾਬ ਸਰਕਾਰ ਦਰਮਿਆਨ ਇੱਕ ਸਮਝੌਤਾ ਹੋਣ ਦੀ ਸੰਭਾਵਨਾ ਹੈ ।ਇਹ ਸਿੱਖਿਆ ਅਤੇ ਸਿਹਤ ਨੂੰ ਲੈ ਕੇ ਹੋਵੇਗਾ। ਜਿਸ ਨੂੰ ਆਮ ਆਦਮੀ ਪਾਰਟੀ ਨੇ ਨੌਲੇਜ ਸ਼ੇਅਰਿੰਗ ਸਮਝੌਤੇ ਦਾ ਨਾਮ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਂਝੇ ਤੌਰ ‘ਤੇ ਇਸ ਬਾਰੇ ਜਾਣਕਾਰੀ ਦੇਣਗੇ। ਆਪਣੇ ਕੱਲ ਦੇ ਦੌਰੇ ਦੇ ਤਜਰਬੇ ਬਾਰੇ ਵੀ ਮੁੱਖ ਮੰਤਰੀ ਪੰਜਾਬ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰਦਿਆਂ ਖੁਸ਼ੀ ਜ਼ਾਹਿਰ ਕੀਤੀ ਹੈ ਤੇ ਇਸ ਦਿੱਲੀ ਮਾਡਲ ਦੀ ਤਰਜ਼ ਤੇ ਪੰਜਾਬ ਦੀ ਨੁਹਾਰ ਬਦਲਣ ਦੀ ਇਛਾ ਵੀ ਜ਼ਾਹਿਰ ਕੀਤੀ ਹੈ।