ਸੰਯੁਕਤ ਕਿਸਾਨ ਮੋਰਚਾ ( Sanyukt kisan morcha ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਦੇ ਭਵਨ ਵੱਲ ਮਾਰਚ ਕੀਤਾ ਜਾਏਗਾ। ਇਸ ਤੋਂ ਪਹਿਲਾਂ ਮੋਹਾਲੀ ਦੇ ਗੁਰੁਦਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਇਥੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਏਗਾ।
ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਰਚ ਤੋਂ ਪਹਿਲਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਸਾਹਮਣੇ ਮੈਦਾਨ ਵਿੱਚ 11.30 ਵਜੇ ਤੋਂ 2.30 ਵਜੇ ਤੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਜ ਭਵਨ ਵੱਲ ਮਾਰਚ ਕਰ ਕੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਤੁਹਾਨੂੰ ਦੱਸ ਦੱਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਮੁਤਾਬਕ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਵਿਸ਼ਾਲ ਰੋਸ ਮਾਰਚ ਕਰ ਕੇ ਗਵਰਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ । ਇਸੇ ਹੀ ਲੜੀ ਤਹਿਤ ਪੰਜਾਬ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਝੰਡੇ ਥੱਲੇ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਅੰਬ ਸਾਹਿਬ ਗੁਰਦੁਆਰੇ ਵਿੱਚ ਇਕੱਠੀਆਂ ਹੋ ਰਹੀਆਂ ਹਨ।
ਬੀਤੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਸੀ ਕਿ ਇੱਕ ਸਾਲ ਤੋਂ ਵੱਧ ਲੜੇ ਗਏ ਦਿੱਲੀ ਕਿਸਾਨ ਮੋਰਚੇ ਰਾਹੀਂ ਕਾਲੋ ਖੇਤੀ ਕਾਨੂੰਨ ਰੱਦ ਕਰਾਉਣ ਸਮੇਂ ਕੇਂਦਰ ਸਰਕਾਰ ਤੋਂ ਲਏ ਲਿਖਤੀ ਵਾਅਦਿਆਂ ਤੋਂ ਭੱਜੀ ਖੜੀ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਅੰਦਰ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਕਿਹਾ ਫਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸਰਕਾਰੀ ਖਰਚੇ ‘ਤੇ ਫਸਲੀ ਬੀਮਾ ਆਦਿ ਭਖਦੇ ਕਿਸਾਨੀ ਮਸਲਿਆਂ ਦੇ ਪੁਖਤਾ ਹੱਲ ਤੋਂ ਬਿਨਾਂ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਨਹੀਂ ਕੀਤਾ ਜਾ ਸਕਦਾ।
ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਤੋ ਕੀਤੇ ਵਾਅਦੇ ਅਨਸੁਾਰ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਏਗਾ। ਉਨ੍ਹਾਂ ਨੇੋ ਕਿਹਾ ਸੀ ਕਿ ਪੰਜਾਬ ਦੀਆਂ ਸੜ੍ਹਕਾਂ ਤੋਂ ਇੱਕ ਮੋਰਚਾ ਅੱਜ ਹੀ ਖ਼ਤਮ ਹੋਇਆ ਹੈ ਪਰ ਇੰਝ ਲੱਗ ਰਿਹਾ ਹੈ ਕਿ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਹੁਣ ਦੁਬਾਰਾ ਸੰਘਰਸ਼ ਕਰਨ ਦੇ ਰੌਂਅ ਵਿੱਚ ਆ ਗਏ ਹਨ।