India

ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ

ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ ਯਾਨੀ ਅੱਜ ਸੰਸਦ ‘ਚ ਆਮ ਬਜਟ ਪੇਸ਼ ਕਰੇਗੀ। ਸੋਮਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ 2023-24 ਪੇਸ਼ ਕੀਤਾ ਸੀ।

ਆਰਥਿਕ ਸਰਵੇਖਣ ਵਿੱਚ ਇਹ ਅਨੁਮਾਨ ਲਗਾਇਆ ਗਿਆ ਹੈ ਕਿ 2024-2025 ਵਿੱਚ ਭਾਰਤ ਦੀ ਜੀਡੀਪੀ ਲਗਭਗ ਸੱਤ ਪ੍ਰਤੀਸ਼ਤ ਦੀ ਦਰ ਨਾਲ ਵਧ ਸਕਦੀ ਹੈ।

ਇਸ ਦੇ ਨਾਲ ਹੀ ਆਰਥਿਕ ਸਰਵੇਖਣ ‘ਚ ਕਿਹਾ ਗਿਆ ਹੈ ਕਿ ਵਿੱਤੀ ਸਾਲ 2024-2025 ‘ਚ ਮਹਿੰਗਾਈ ਦਰ 4.5 ਫੀਸਦੀ ਰਹਿਣ ਦੀ ਉਮੀਦ ਹੈ, ਜੋ ਵਿੱਤੀ ਸਾਲ 2025-2026 ‘ਚ ਘੱਟ ਕੇ 4.1 ਫੀਸਦੀ ਰਹਿ ਸਕਦੀ ਹੈ।

ਬਜਟ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ 60 ਸਾਲਾਂ ਬਾਅਦ ਕੋਈ ਸਰਕਾਰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਹੈ ਅਤੇ ਤੀਜੀ ਪਾਰੀ ਦਾ ਪਹਿਲਾ ਬਜਟ ਪੇਸ਼ ਕਰੇਗੀ।

ਉਨ੍ਹਾਂ ਕਿਹਾ ਸੀ ਕਿ ਇਹ ਬਜਟ ਅੰਮ੍ਰਿਤਕਾਲ ਦਾ ਅਹਿਮ ਬਜਟ ਹੈ। ਇਹ ਬਜਟ ਅਗਲੇ ਪੰਜ ਸਾਲਾਂ ਲਈ ਸਾਡੇ ਕੰਮ ਦੀ ਦਿਸ਼ਾ ਤੈਅ ਕਰੇਗਾ। ਇਹ ਬਜਟ 2047 ਵਿੱਚ ਵਿਕਸਤ ਭਾਰਤ ਦੇ ਸਾਡੇ ਸੁਪਨੇ ਦੀ ਨੀਂਹ ਰੱਖੇਗਾ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਸਾਰੇ ਦੇਸ਼ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਵੱਡੀ ਅਰਥਵਿਵਸਥਾ ਵਾਲੇ ਦੇਸ਼ਾਂ ਵਿੱਚ ਭਾਰਤ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਹੈ।