The Khalas Tv Blog India ਅੱਜ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਕਰਦੇ ਹਾਂ ਯਾਦ- ਪ੍ਰਧਾਨ ਮੰਤਰੀ
India Punjab Religion

ਅੱਜ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਕਰਦੇ ਹਾਂ ਯਾਦ- ਪ੍ਰਧਾਨ ਮੰਤਰੀ

ਦਿੱਲੀ : ਅੱਜ ਸਾਰੇ ਦੇਸ਼ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਤੇ ‘ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਵੀਰ ਬਾਲ ਦਿਵਸ ’ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ਵਿਚ, ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦ੍ਰਿੜ ਰਹੇ ਤੇ ਆਪਣੀ ਹਿੰਮਤ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ।

ਉਨ੍ਹਾਂ ਦੀ ਕੁਰਬਾਨੀ, ਉਨ੍ਹਾਂ ਦੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਚਮਕਦੀ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।

ਦੂਜੇ ਬੰਨੇ ਅੱਜ ਦਿੱਲੀ ਦੇ ਭਾਰਤ ਮੰਡਪਮ ’ਚ ਵੀਰ ਬਾਲ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।

ਇਨ੍ਹਾਂ ਵਿਚ 7 ​​ਲੜਕੇ ਅਤੇ 10 ਲੜਕੀਆਂ ਸ਼ਾਮਿਲ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਇਨ੍ਹਾਂ 17 ਬੱਚਿਆਂ ਨੂੰ ਪੁਰਸਕਾਰ ਦੇਣਗੇ। ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿਚ ਦਿੱਤੇ ਜਾਂਦੇ ਹਨ, ਜਿਸ ਵਿਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਿਲ ਹੈ।

Exit mobile version