‘ਦ ਖ਼ਾਲਸ ਬਿਊਰੋ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਫਿਰ ਤੋਂ ਪੇਸ਼ ਕੀਤਾ ਜਾ ਸਕਦਾ ਹੈ। ਤੋਮਰ ਨੇ ਮਹਾਰਾਸ਼ਟਰ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਲੱਖਾਂ ਕਿ ਸਾਨਾਂ ਦੇ ਵਿ ਰੋਧ ਪ੍ਰਦ ਰਸ਼ਨ ਦੇ ਬਾਅਦ ਪਿਛਲੇ ਮਹੀਨੇ ਕੇਂਦਰ ਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਫਿਰ ਤੋਂ ਲਿਆਂਦਾ ਜਾ ਸਕਦਾ ਹੈ।
ਤੋਮਰ ਨੇ ਕਿਹਾ ਕਿ ਅਸੀਂ ਖੇਤੀ ਸੋਧ ਕਾਨੂੰਨ ਲਿਆਂਦੇ, ਪ੍ਰੰਤੂ ਕੁੱਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ। ਇਹ ਆਜ਼ਾਦੀ ਦੇ 70 ਸਾਲ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਵੱਡਾ ਸੁਧਾਰ ਸੀ। ਪਰ ਸਰਕਾਰ ਨਿਰਾਸ਼ ਨਹੀਂ ਹੈ, ਅਸੀਂ ਇੱਕ ਕਦਮ ਪਿੱਛੇ ਹਟੇ ਹਾਂ, ਫਿਰ ਅੱਗੇ ਵੱਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਹਨ।