‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਵੱਲੋਂ 4 ਅਪ੍ਰੈਲ ਨੂੰ ਅਬੋਹਰ ਦੀ ਨਵੀਂ ਦਾਣਾ ਮੰਡੀ ਵਿਖੇ ਸਵੇਰੇ 11 ਵਜੇ ਸੰਯੁਕਤ ਕਿਸਾਨ, ਮਜ਼ਦੂਰ, ਵਪਾਰੀ ਏਕਤਾ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਕੁਲਵੰਤ ਸਿੰਘ ਸੰਧੂ, ਰਾਜਿੰਦਰ ਸਿੰਘ ਦੀਪਸਿੰਘਵਾਲਾ, ਸੋਨੀਆ ਮਾਨ, ਸੰਯੁਕਤ ਕਿਸਾਨ ਮੋਰਚਾ ਦੇ ਆਈਟੀ ਹੈੱਡ ਬਲਜੀਤ ਸਿੰਘ ਸ਼ਾਮਿਲ ਹੋ ਰਹੇ ਹਨ। ਇਸ ਵਿੱਚ ਗੁਰਵਿੰਦਰ ਬਰਾੜ ਸਮੇਤ ਹੋਰ ਵੀ ਕਈ ਕਲਾਕਾਰ ਇਸ ਰੈਲੀ ਵਿੱਚ ਸ਼ਾਮਿਲ ਹੋਣਗੇ।