‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਲਕੱਤਾ ਵਿੱਚ 9 ਜੂਨ ਨੂੰ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਵਿੱਚ ਮਾਰੇ ਗਏ ਜੈਪਾਲ ਭੁੱਲਰ ਦੀ ਦੇਹ ਦਾ ਅੱਜ ਚੰਡੀਗੜ੍ਹ ਪੀਜੀਆਈ ਵਿੱਚ ਦੁਬਾਰਾ ਪੋਸਟਮਾਰਟਮ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੈਪਾਲ ਭੁੱਲਰ ਦੀ ਦੇਹ ਦਾ ਦੁਬਾਰਾ ਪੋਸਟ ਮਾਰਟਮ ਕਰਨ ਲਈ ਕਿਹਾ ਸੀ। ਪੋਸਟ ਮਾਰਟਮ ਲਈ ਡਾਕਟਰਾਂ ਦੀ ਇੱਕ ਟੀਮ ਬਣਾਈ ਗਈ ਸੀ ਅਤੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਸੀ। ਅੱਜ ਸਵੇਰੇ ਜੈਪਾਲ ਦਾ ਪਰਿਵਾਰ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਲੈ ਕੇ ਚੰਡੀਗੜ੍ਹ ਪੀਜੀਆਈ ਪਹੁੰਚਿਆ ਸੀ, ਜਿੱਥੇ ਉਸ ਦਾ ਦੁਬਾਰਾ ਪੋਸਟਮਾਰਟਮ ਕੀਤਾ ਗਿਆ। ਜੈਪਾਲ ਭੁੱਲਰ ਦਾ ਅੰਤਿਮ ਸਸਕਾਰ 23 ਜੂਨ ਨੂੰ ਦੁਪਹਿਰ 2 ਵਜੇ ਫਿਰੋਜ਼ਪੁਰ ਵਿੱਚ ਕੀਤਾ ਜਾਵੇਗਾ।
ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਪੁਲਿਸ ਅਤੇ ਕਲਕੱਤਾ ਏਟੀਐੱਸ ਅਤੇ ਪਹਿਲਾਂ ਤੋਂ ਲਾਏ ਹੋਏ ਦੋਸ਼ ਫਿਰ ਦੁਹਰਾਏ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਫਰਜ਼ੀ ਐਨਕਾਊਂਟਰ ਕੀਤਾ ਗਿਆ ਹੈ। ਜੈਪਾਲ ਭੁੱਲਰ ਦੀ ਦੇਹ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਲਈ ਪਰਿਵਾਰ ਵੱਲੋਂ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਚਾਰਾਜੋਈ ਕੀਤੀ ਗਈ ਸੀ। ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੈਪਾਲ ਭੁੱਲਰ ਦੀ ਦੇਹ ਦਾ ਦੁਬਾਰਾ ਪੋਸਟਮਾਰਟਮ ਕਰਨ ਦੇ ਹੁਕਮ ਦਿੱਤੇ ਸਨ। ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਪੀਜੀਆਈ ਵੱਲੋਂ ਆਈ ਰਿਪੋਰਟ ਅਤੇ ਕੋਲਕਾਤਾ ਵਿਖੇ ਹੋਏ ਪੋਸਟਮਾਰਟਮ ਦੀ ਰਿਪੋਰਟ ਨੂੰ ਮਿਲਾਨ ਕਰਵਾ ਕੇ ਹੀ ਅੱਗੇ ਕੋਈ ਫ਼ੈਸਲਾ ਲਿਆ ਜਾਵੇਗਾ।
Comments are closed.