India International Punjab

ਪਾਕਿਸਤਾਨ ‘ਚ ਸਿੱਖ ਭਰਾਵਾਂ ਨਾਲ ਤਸ਼ੱਦਦ , SGPC ਨੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਦੀ ਕੀਤੀ ਮੰਗ

Torture of Sikh brothers in Pakistan SGPC demanded immediate action against the accused

ਪਾਕਿਸਤਾਨ ‘ਚ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਖੇ ਇਹ ਘਟਨਾ ਵਾਪਰੀ ਹੈ। ਸ਼ਰੇਆਮ ਬਜ਼ਾਰ ‘ਚ ਦੋ ਸਿੱਖ ਭਰਾਵਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। SGPC ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਪਾਕਿਸਤਾਨੀ ਸਰਕਾਰ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਦੀ ਵੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਭਾਰਤ ਸਰਕਾਰ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।