Punjab

ਟਿਊਬਵੈੱਲ ਦਾ ਪਾਣੀ ਪੀਣ ਨਾਲ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ, 14 ਦੀ ਹਾਲਤ ਗੰਭੀਰ

Tragedy in Sangrur 18 Buffaloes Dead After Consuming Tubewell Water, 14 in Critical Condition

ਸੰਗਰੂਰ ਤੋਂ ਬੇਹੱਦ ਦਰਦਨਾਕ ਖ਼ਬਰ ਆਈ ਹੈ। ਇੱਥੇ ਪਿੰਡ ਕਪਿਆਲ ਵਿੱਚ ਖੇਤ ’ਚ ਲਗਾਏ ਗਏ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀਣ ਨਾਲ 18 ਮੱਝਾਂ ਦੀ ਮੌਤ ਹੋ ਗਈ, ਜਦਕਿ ਕਰੀਬ 14 ਮੱਝਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਮੱਝਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਹੈ। ਪਸ਼ੂਆਂ ਦੇ ਡਾਕਟਰ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਖ਼ੁਲਾਸਾ ਹੋਵੇਗਾ ਕਿ ਮੱਝਾਂ ਦੀ ਮੌਤ ਦਾ ਕਾਰਨ ਕੀ ਹੈ?

ਦਰਅਸਲ ਗੁੱਜਰ ਬਰਾਦਰੀ ਦੇ ਦੋ ਵਿਅਕਤੀ ਆਪਣੀਆਂ ਮੱਝਾਂ ਚਾਰ ਰਹੇ ਸਨ। ਇਸੇ ਦੌਰਾਨ ਮੱਝਾਂ ਨੇ ਖੇਤ ਵਿੱਚ ਲੱਗੇ ਟਿਊਬਵੈੱਲ ਦਾ ਪਾਣੀ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਮੂਸਾ ਖਾਨ ਅਤੇ ਗਾਮਾ ਖਾਨ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਕਰੀਬ 25-30 ਸਾਲਾਂ ਤੋਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਧੂਰਾ ਵਿੱਚ ਆਪਣੇ ਡੇਰੇ ਵਿੱਚ ਰਹਿ ਰਹੇ ਹਨ।

ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ਆਪਣੇ ਪਸ਼ੂਆਂ ਨੂੰ ਵੱਖ-ਵੱਖ ਪਿੰਡਾਂ ਵਿੱਚ ਚਰਾਉਣ ਲਈ ਲੈ ਕੇ ਜਾਂਦੇ ਹਨ ਅਤੇ ਖੁੱਲ੍ਹੇ ਵਿੱਚ ਆਪਣੇ ਪਸ਼ੂਆਂ ਨੂੰ ਚਾਰਦੇ ਹਨ। ਜਿਸ ਕਾਰਨ ਅੱਜ ਵੀ ਉਹ ਆਪਣੀਆਂ 32 ਮੱਝਾਂ ਸਮੇਤ ਪਿੰਡ ਕਪਿਆਲ/ਸੰਗਰੇੜੀ ਤੋਂ ਪਿੰਡ ਕਪਿਆਲ ਨੂੰ ਜਾਂਦੀ ਸੜਕ ‘ਤੇ ਚਰਾਉਣ ਲਈ ਆਏ ਹੋਏ ਸਨ, ਜਦੋਂ ਉਨ੍ਹਾਂ ਨੇ ਆਪਣੀਆਂ ਮੱਝਾਂ ਨੂੰ ਪਾਣੀ ਪਿਲਾਇਆ ਤਾਂ ਇੱਕ-ਇੱਕ ਕਰਕੇ ਉਹ ਜ਼ਮੀਨ ’ਤੇ ਡਿੱਗ ਕੇ ਮਰ ਗਈਆਂ।

ਇਸ ਘਟਨਾ ਵਿੱਚ ਮੂਸਾ ਖਾਨ ਦੀਆਂ 12 ਮੱਝਾਂ ਅਤੇ ਗਾਮਾ ਖਾਨ ਦੀਆਂ 6 ਮੱਝਾਂ ਦੀ ਮੌਤ ਹੋ ਗਈ ਅਤੇ ਦੋਵਾਂ ਵਿਅਕਤੀਆਂ ਦੀਆਂ 14 ਦੇ ਕਰੀਬ ਮੱਝਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਨੁਕਸਾਨ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ – ਸਾਬਕਾ IAS ਪਰਮਪਾਲ ਕੌਰ ਨੇ ਮਾਨ ਸਰਕਾਰ ਨੂੰ ਦਿੱਤਾ ਜਵਾਬ, “ਸਰਕਾਰ ਦੀ ਸਾਰੀ ਉਮਰ ਲਈ ਗੁਲਾਮ ਨਹੀਂ ਹਾਂ”