International

ਗਰਮੀ ਨਾਲ ਇੱਕ ਹਫ਼ਤੇ ’ਚ 577 ਹਾਜੀਆਂ ਦੀ ਮੌਤ! 2 ਹਜ਼ਾਰ ਸ਼ਰਧਾਲੂ ਜ਼ੇਰੇ ਇਲਾਜ, ਸਾਊਦੀ ’ਚ 52 ਡਿਗਰੀ ਪੁੱਜਾ ਤਾਪਮਾਨ

ਸਾਊਦੀ ਅਰਬ ਦੇ ਮੱਕਾ ਸ਼ਹਿਰ ‘ਚ ਹੱਜ ਲਈ ਪਹੁੰਚੇ 550 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 12 ਜੂਨ ਤੋਂ 19 ਜੂਨ ਤੱਕ ਚੱਲੀ ਹੱਜ ਯਾਤਰਾ ਦੌਰਾਨ ਹੁਣ ਤੱਕ ਕੁੱਲ 577 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਕਾਰਨ ਸਾਊਦੀ ਅਰਬ ‘ਚ ਪੈ ਰਹੀ ਭਿਆਨਕ ਗਰਮੀ ਨੂੰ ਦੱਸਿਆ ਗਿਆ ਹੈ। ਪਿਛਲੇ ਸਾਲ 240 ਹਜ ਯਾਤਰੀਆਂ ਦੀ ਮੌਤ ਹੋ ਗਈ ਸੀ।

ਦਿ ਗਾਰਡੀਅਨ ਦੀ ਰਿਪੋਰਟ ਮੁਤਾਬਕ ਮਰਨ ਵਾਲਿਆਂ ਵਿੱਚ 323 ਮਿਸਰ ਦੇ ਅਤੇ 60 ਜਾਰਡਨ ਦੇ ਨਾਗਰਿਕ ਸਨ। ਇਸ ਤੋਂ ਇਲਾਵਾ ਇਰਾਨ, ਇੰਡੋਨੇਸ਼ੀਆ ਅਤੇ ਸੇਨੇਗਲ ਦੇ ਸ਼ਰਧਾਲੂਆਂ ਦੀ ਵੀ ਮੌਤ ਹੋ ਚੁੱਕੀ ਹੈ। ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ‘ਚ ਕੋਈ ਭਾਰਤੀ ਵੀ ਹੈ ਜਾਂ ਨਹੀਂ। ਦੋ ਸਾਊਦੀ ਡਿਪਲੋਮੈਟਾਂ ਨੇ ਏਐਫਪੀ ਨੂੰ ਦੱਸਿਆ ਕਿ ਜ਼ਿਆਦਾਤਰ ਮੌਤਾਂ ਗਰਮੀ ਕਾਰਨ ਬੀਮਾਰ ਹੋ ਜਾਣ ਕਾਰਨ ਹੋਈਆਂ ਹਨ।

ਸਾਊਦੀ ’ਚ 2 ਹਜ਼ਾਰ ਸ਼ਰਧਾਲੂ ਜ਼ੇਰੇ ਇਲਾਜ

ਸਾਊਦੀ ਅਰਬ ਨੇ ਕਿਹਾ ਕਿ ਗਰਮੀ ਕਾਰਨ ਬੀਮਾਰ ਹੋਏ ਕਰੀਬ 2 ਹਜ਼ਾਰ ਸ਼ਰਧਾਲੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮਿਸਰ ਦੇ ਵਿਦੇਸ਼ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਸਾਊਦੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲਾਪਤਾ ਲੋਕਾਂ ਨੂੰ ਲੱਭਣ ਲਈ ਮੁਹਿੰਮ ਚਲਾ ਰਹੇ ਹਨ।

17 ਜੂਨ ਨੂੰ ਮੱਕਾ ਦੀ ਗ੍ਰੈਂਡ ਮਸਜਿਦ ਵਿੱਚ ਤਾਪਮਾਨ 51.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸਾਊਦੀ ਅਰਬ ਦੇ ਅਧਿਕਾਰੀਆਂ ਮੁਤਾਬਕ ਮੱਕਾ ‘ਚ ਜਲਵਾਯੂ ਪਰਿਵਰਤਨ ਦਾ ਡੂੰਘਾ ਪ੍ਰਭਾਵ ਪੈ ਰਿਹਾ ਹੈ। ਇੱਥੇ ਔਸਤ ਤਾਪਮਾਨ ਹਰ 10 ਸਾਲਾਂ ਵਿੱਚ 0.4 ਡਿਗਰੀ ਸੈਲਸੀਅਸ ਵਧ ਰਿਹਾ ਹੈ।

ਇਹ ਵੀ ਪੜ੍ਹੋ – ਪੰਜਾਬ ’ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ! 15963 ਮੈਗਾਵਾਟ ਦੀ ਖ਼ਪਤ, 16 ਹਜ਼ਾਰ ਮੈਗਾਵਾਟ ਦਾ ਪ੍ਰਬੰਧ