The Khalas Tv Blog Punjab ਫ਼ਰੀਦਕੋਟ ‘ਚ ਇੱਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ
Punjab

ਫ਼ਰੀਦਕੋਟ ‘ਚ ਇੱਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ ( ਫਰੀਦਕੋਟ ) :- ਜ਼ਿਲ੍ਹਾਂ ਫਰੀਦਕੋਟ ਦੇ ਪਿੰਡ ਕਲੇਰ ‘ਚ ਅੱਜ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ 2 ਬੱਚਿਆਂ ਸਣੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 40 ਸਾਲਾ ਧਰਮਪਾਲ ਵਜੋਂ ਹੋਈ ਹੈ, ਜੋ ਕਿ ਰਾਜਸਥਾਨ ਦਾ ਵਸਨੀਕ ਸੀ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਪਿੰਡ ਕਲੇਰ ‘ਚ ਆਪਣੀ ਪਤਨੀ ਸੀਮਾ, ਬੇਟੀ ਮੋਨਿਕਾ ਤੇ ਪੁੱਤ ਹਤੀਸ਼ ਕੁਮਾਰ ਨਾਲ ਰਹਿ ਰਿਹਾ ਸੀ।

ਸੂਤਰਾਂ ਦੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਘਰ ਤੋਂ ਇੱਕ ਸੋਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ‘ਚ ਉਸ ਨੇ ਇਹ ਕਦਮ ਚੁੱਕਣ ਦੇ ਲਈ ਲਾਕਡਾਊਨ ਦੌਰਾਨ ਆਰਥਿਕ ਹਾਲਤ ਖਰਾਬ ਤੇ ਲੋਕਾਂ ਦੇ ਲੈਣ ਦੇਣ ਦੱਸਿਆ ਗਿਆ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਤੋਂ ਬਾਅਦ ਹੀ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਪਰਿਵਾਰ ਦੇ ਮੈਂਬਰਾਂ ਦੀਆਂ ਲਾਸ਼ਾਂ ਅੱਗ ਵਿੱਚ ਝੁਲਸ ਚੁੱਕੀਆਂ ਹਨ।

Exit mobile version