The Khalas Tv Blog India ਓਡੀਸਾ : ਪੱਟੜੀ ਤੋਂ ਉਤਰੀ ਮਾਲ ਗੱਡੀ , 233 ਘਰਾਂ ‘ਚ ਵਿਛੇ ਸੱਥਰ ,ਰਾਹਤ ਤੇ ਬਚਾਅ ਕਾਰਜ ਜਾਰੀ
India

ਓਡੀਸਾ : ਪੱਟੜੀ ਤੋਂ ਉਤਰੀ ਮਾਲ ਗੱਡੀ , 233 ਘਰਾਂ ‘ਚ ਵਿਛੇ ਸੱਥਰ ,ਰਾਹਤ ਤੇ ਬਚਾਅ ਕਾਰਜ ਜਾਰੀ

ਬਾਲਾਸੋਰ : ਕੋਰੋਮੰਡਲ ਐਕਸਪ੍ਰੈਸ ਟਰੇਨ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਹੋ ਗਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 900 ਤੋਂ ਵੱਧ ਯਾਤਰੀ ਗੰਭੀਰ ਜ਼ਖ਼ਮੀ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਦੀ ਸ਼ਾਮ ਨੂੰ ਹਾਵੜਾ ਤੋਂ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈਸ ਟਰੇਨ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ।

ਓਡੀਸਾ  ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਇੱਕ ਟਵੀਟ ਵਿੱਚ ਕਿਹਾ ਕਿ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਕੱਲ੍ਹ ਵਾਪਰੇ ਇਸ ਭਿਆਨਕ ਹਾਦਸੇ ‘ਚ ਉੜੀਸਾ ਦੇ ਬਾਲਾਸੋਰ ‘ਚ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਦੇ 10 ਤੋਂ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਉਲਟੇ ਪਟੜੀ ‘ਤੇ ਡਿੱਗ ਗਏ।

ਦੂਜੇ ਟ੍ਰੈਕ ‘ਤੇ ਯਸ਼ਵੰਤਪੁਰ ਤੋਂ ਹਾਵੜਾ ਜਾ ਰਹੀ ਇਕ ਹੋਰ ਟਰੇਨ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਦੇ ਡੱਬਿਆਂ ਨਾਲ ਟਕਰਾ ਕੇ ਪਟੜੀ ਤੋਂ ਉਤਰ ਗਈ। ਇਸ ਟਰੇਨ ਦੇ 3 ਤੋਂ 4 ਡੱਬੇ ਪਟੜੀ ਤੋਂ ਉਤਰ ਗਏ। ਬਾਲਾਸੋਰ ‘ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਗੱਡੀ ਦੀ ਦੁਰਘਟਨਾ ਤੋਂ ਬਾਅਦ ਫਸੇ ਲੋਕਾਂ ਨੂੰ ਬਚਾਉਣ ‘ਚ ਲੱਗੇ ਹੋਏ ਹਨ।ਇਸ ਦੌਰਾਨ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਬਾਲਾਸੋਰ ਪਹੁੰਚ ਗਏ ਹਨ।

ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਹ ਜਾਣਨਾ ਜ਼ਰੂਰੀ ਹੈ ਕਿ ਇੰਨੇ ਵੱਡੇ ਹਾਦਸੇ ਦਾ ਅਸਲ ਕਾਰਨ ਕੀ ਹੈ। ਹਾਦਸਾ ਮੰਦਭਾਗਾ ਹੈ ਅਤੇ ਰੇਲ ਮੰਤਰਾਲੇ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। NDRF, ODRAF ਅਤੇ ਫਾਇਰ ਵਿਭਾਗ ਦੀਆਂ ਟੀਮਾਂ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਮੌਜੂਦ ਹਨ। ਏਅਰਫੋਰਸ ਦੀ ਮਦਦ ਵੀ ਲਈ ਜਾ ਰਹੀ ਹੈ। ਰੇਲ ਮੰਤਰੀ ਨੇ ਕਿਹਾ ਕਿ ਇਹ ਜਾਣਨਾ ਜ਼ਰੂਰੀ ਹੈ ਕਿ ਇੰਨੇ ਵੱਡੇ ਹਾਦਸੇ ਦਾ ਅਸਲ ਕਾਰਨ ਕੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਓਡੀਸ਼ਾ ਦੇ ਬਾਲਾਸੋਰ ਤੋਂ ਕਰੀਬ 40 ਕਿਲੋਮੀਟਰ ਦੂਰ ਇਕ ਮਾਲ ਗੱਡੀ ਨਾਲ ਇਹ ਟਰੇਨ ਟਕਰਾ ਗਈ। ਮਾਲ ਗੱਡੀ ਨਾਲ ਟਕਰਾਉਣ ਤੋਂ ਬਾਅਦ 3 ਸਲੀਪਰ ਕੋਚਾਂ ਨੂੰ ਛੱਡ ਕੇ ਬਾਕੀ ਸਾਰੇ ਡੱਬੇ ਪਟੜੀ ਤੋਂ ਉਤਰ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਨ੍ਹਾਂ ਡੱਬਿਆਂ ਦੀ ਗਿਣਤੀ 18 ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਡੱਬਿਆਂ ‘ਚ ਵੱਡੀ ਗਿਣਤੀ ‘ਚ ਯਾਤਰੀ ਫਸੇ ਹੋਏ ਹਨ। ਬਚਾਅ ਕਾਰਜ ਜਾਰੀ ਹੈ। ਫਸੇ ਯਾਤਰੀਆਂ ਨੂੰ ਬਚਾਉਣ ਲਈ ਸਥਾਨਕ ਲੋਕ ਅੱਗੇ ਆਏ। ਤੁਹਾਨੂੰ ਦੱਸ ਦੇਈਏ ਕਿ ਇਹ ਟ੍ਰੇਨ ਚੇਨਈ ਸੈਂਟਰਲ ਤੋਂ ਕੋਲਕਾਤਾ (ਚੇਨਈ ਸੈਂਟਰਲ ਤੋਂ ਕੋਲਕਾਤਾ) ਸ਼ਾਲੀਮਾਰ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲਦੀ ਹੈ। 02 ਜੂਨ ਦੀ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈਸ ਰੇਲਗੱਡੀ ਓਡੀਸ਼ਾ ਦੇ ਬਾਲਾਸੋਰ ਨੇੜੇ ਤੋਂ ਲੰਘ ਰਹੀ ਸੀ। ਜਿਸ ਕਾਰਨ ਇਹ ਮਾਲ ਗੱਡੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੇਨ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਸਿਗਨਲ ਵਿੱਚ ਕੇਸ ਗੜਬੜੀ ਕਾਰਨ ਵਾਪਰਿਆ ਹੈ।

ਰੇਲ ਮੰਤਰਾਲੇ ਨੇ ਇਸ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਦੂਜੇ ਪਾਸੇ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇੱਕ ਦਿਨ ਦੇ ਸਰਕਾਰੀ ਸੋਗ ਦਾ ਹੁਕਮ ਦਿੱਤਾ ਹੈ। ਉੜੀਸਾ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਕਿ ਪੂਰੇ ਰਾਜ ਵਿੱਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।

Exit mobile version