India

ਕੱਲ੍ਹ ਦੇਸ਼ ਭਰ ‘ਚ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ , ਹਰਿਆਣਾ ਪੁਲਿਸ ਦੀ ਚੇਤਾਵਨੀ – ਸ਼ਾਮਿਲ ਹੋਣ ‘ਤੇ ਹੋਵੇਗੀ ਕਾਰਵਾਈ…

Trains will be stopped for 4 hours across the country tomorrow, Haryana Police warns - action will be taken if involved...

ਸ਼ੰਭੂ : ਅੱਜ 9 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 26ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕਿਸਾਨਾਂ ਨੇ ਕੱਲ੍ਹ ਯਾਨੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਮਹਿਲਾ ਕਿਸਾਨ ਵੀ ਹਿੱਸਾ ਲੈਣਗੀਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਨਾ ਲੈਣ ਦੀ ਅਪੀਲ ਕੀਤੀ ਹੈ। ਅੰਬਾਲਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਆਮ ਲੋਕਾਂ ਨੂੰ ਸੰਭਾਵਿਤ ਰੇਲ ਰੋਕੋ/ਦਿੱਲੀ ਮਾਰਚ ਦੌਰਾਨ ਕਿਸਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਨਾ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਜੇਕਰ ਕੋਈ ਇਸ ਵਿੱਚ ਸ਼ਮੂਲੀਅਤ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੱਲ੍ਹ ਯਾਨੀ ਕਿ 8 ਮਾਰਚ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿੱਚ ਹਰਿਆਣਾ ਅਤੇ ਪੰਜਾਬ ਦੀਆਂ ਹਜ਼ਾਰਾਂ ਔਰਤਾਂ ਨੇ ਸ਼ਮੂਲੀਅਤ ਕੀਤੀ। ਖਾਸ ਗੱਲ ਇਹ ਸੀ ਕਿ ਦੋਵਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਰਿਹਾ। ਪਹਿਲਵਾਨ ਸਾਕਸ਼ੀ ਮਲਿਕ ਨੇ ਵੀ ਸ਼ੰਭੂ ਬਾਰਡਰ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕੀਤਾ।

ਉਨ੍ਹਾਂ ਨੇ ਕਿਹਾ ਕਿ ਨੇ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਅੰਦੋਲਨ ਨੂੰ ਦੇਖ ਰਹੀ ਹਾਂ, ਮੈਂ ਬਹੁਤ ਪਰੇਸ਼ਾਨ ਹਾਂ। ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ, ਬੱਚੇ ਜ਼ਖਮੀ ਹੋ ਰਹੇ ਹਨ। ਸਾਡੇ ਵੀਰ ਸ਼ੁਭਕਰਨ ਸਿੰਘ ਨੇ ਕੁਰਬਾਨੀ ਦਿੱਤੀ ਹੈ ਜੋ ਕਦੇ ਵਿਅਰਥ ਨਹੀਂ ਜਾਵੇਗੀ। ਅਸੀਂ ਲੜਾਈ ਲੜਦੇ ਰਹਾਂਗੇ। ਕਿਹਾ, ਕੀ ਸਾਨੂੰ ਆਪਣੇ ਹੱਕਾਂ ਲਈ ਲੜਨ ਦੀ ਆਜ਼ਾਦੀ ਨਹੀਂ ਹੈ?

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਅੰਦੋਲਨ ਲੰਮਾ ਸਮਾਂ ਚੱਲੇਗਾ। ਇਸ ਲਈ ਕਿਸਾਨਾਂ ਨੂੰ ਪੂਰੀ ਤਿਆਰੀ ਕਰਨੀ ਪਵੇਗੀ। ਨੇ ਕਿਹਾ ਕਿ 10 ਮਾਰਚ ਨੂੰ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਉਹ ਖੁਦ ਦੇਵੀਦਾਸਪੁਰਾ ਅੰਮ੍ਰਿਤਸਰ ਜਾ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਪੰਧਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਪਿਛਲੇ 10 ਸਾਲਾਂ ਵਿੱਚ ਲੋਕਤੰਤਰ ਵਿੱਚ ਲੋਕਾਂ ਦਾ ਭਰੋਸਾ ਵਧਿਆ ਹੈ, ਪਰ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ। ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਜਾ ਰਿਹਾ? ਸਰਕਾਰ ਨੇ ਫੈਸਲਾ ਲਿਆ ਸੀ।