The Khalas Tv Blog Punjab ਪੀਆਰਟੀਸੀ ਦੀਆਂ 18 ਨਵੀਂਆਂ ਬੱਸਾਂ ਨੂੰ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਹਰੀ ਝੰਡੀ
Punjab

ਪੀਆਰਟੀਸੀ ਦੀਆਂ 18 ਨਵੀਂਆਂ ਬੱਸਾਂ ਨੂੰ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਹਰੀ ਝੰਡੀ

‘ਦ ਖਾਲਸ ਬਿਉਰੋ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਬੱਸ ਸਟੈਂਡ ਤੋਂ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਰੂਟ ਕਾਫ਼ੀ ਸਮੇਂ ਤੋਂ ਬੰਦ ਪਿਆ ਸੀ ਤੇ ਇਹ ਇਲਾਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਆਪਣਾ ਵਿਧਾਨ ਸਭਾ ਹੱਲਕਾ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਭਰ ਵਿਚ ਨਿੱਜੀ ਟਰਾਂਸਪੋਰਟ ਮਾਫੀਆ ਉਤੇ ਲਗਾਮ ਕੱਸਣ ਵਾਸਤੇ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਰਕਾਰ ਦੇ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਬੰਦ ਪਏ ਰੂਟਾਂ ਉਤੇ ਨਵੀਆਂ ਬੱਸਾਂ ਤੋਰੀਆਂ ਜਾਣਗੀਆਂ। ਭੁੱਲਰ ਨੇ ਮੰਚ ਤੋਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਹਲਕੇ ਵਿੱਚ ਜੇਕਰ ਨਸ਼ਾ ਤਸਕਰ ਨੂੰ ਛੱਡਿਆ ਗਿਆ ਤਾਂ ਉਸ ਅਫ਼ਸਰ ਦੇ ਖਿਲਾਫ ਕਾਰਵਾਈ ਹੋਏਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਪੰਜਾਬ ਤੇ ਦੂਜੇ ਕਈ ਰਾਜਾਂ ਲਈ ਕਈ ਵੱਡੇ ਤੇ ਛੋਟੇ ਰੂਟਾਂ ‘ਤੇ ਜਾਣ ਲਈ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ।

Exit mobile version