The Khalas Tv Blog Punjab ਪੰਜਾਬ ‘ਚ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ
Punjab

ਪੰਜਾਬ ‘ਚ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਮੁਹਾਲੀ : ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਲਗਾਤਾਰ ਟ੍ਰੈਵਲ ਏਜੰਟਾਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਲੱਖਾਂ ਰੁਪਏ ਦੀ ਧੋਖਾਧੜੀ ਦਾ ਸਾਹਮਣਾ ਕਰਨ ਪੈਂਦਾ ਹੈ। ਲੰਘੇ ਕੱਲ੍ਹ ਹੀ ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਵੀ 20 ਕੇਸ ਦਰਜ ਕੀਤੇ ਹਨ।

ਇਹ ਕਾਰਵਾਈ ਪੰਜਾਬ ਪੁਲਿਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਕੀਤੀ ਹੈ। ਪੁਲਿਸ ਨੇ ਲੁਧਿਆਣਾ ਦੇ 6, ਜਲੰਧਰ ਤੇ ਅੰਮ੍ਰਿਤਸਰ ਦੇ 5-5, ਹੁਸ਼ਿਆਰਪੁਰ ਦੇ ਤਿੰਨ, ਮੁਹਾਲੀ ਤੇ ਸੰਗਰੂਰ ਦੇ 2-2, ਪਟਿਆਲਾ ਅਤੇ ਕਪੂਰਥਲਾ ਦੇ ਇਕ-ਇਕ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤੇ ਹਨ।

ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ ਅਤੇ ਬਿਨਾਂ ਲਾਇਸੈਂਸ ਤੋਂ ਵਿਦੇਸ਼ ਭੇਜਣ ਬਾਰੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨਾਲ ਧੋਖਾਧੜੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ।

ਇਸੇ ਨੂੰ ਵੇਖਦਿਆਂ ਅੱਜ ਸੂਬੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਲਾਇਸੈਂਸਾਂ ਤੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 20 ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ।

ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਮੀਗਰੇਸ਼ਨ ਐਕਟ, 1983 ਤਹਿਤ ਵੈਧ ਰਿਕਰੂਟਿੰਗ ਏਜੰਟਾਂ ਅਤੇ ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਲੋਕ ਜਾਣ।

 ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਨਾਮ ਜਿਹਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ

(1) 7 ਹੌਰਸ ਇਮੀਗ੍ਰੇਸ਼ਨ, ਲੁਧਿਆਣਾ
(2) ਅਵਰੌਡ ਐਕਸਪਰਟ, ਲੁਧਿਆਣਾ
(3) ਅਵਰੌਡ ਕਿਵਾ, ਲੁਧਿਆਣਾ
(4) ਪਾਈਜ਼ ਇਮੀਗ੍ਰੇਸ਼ਨ, ਲੁਧਿਆਣਾ
(5) ਪਾਸ ਪ੍ਰੋ ਓਵਰਸੀਜ਼, ਲੁਧਿਆਣਾ
(6) ਹੌਰਸ ਇਮੀਗ੍ਰੇਸ਼ਨ ਕੰਸਲਟੈਂਸੀ, ਲੁਧਿਆਣਾ
(7) ਆਰਾਧਿਆ ਇੰਟਰਪ੍ਰਾਈਜਿਜ਼, ਜਲੰਧਰ
(8) ਕਾਰਸਨ ਟਰੈਵਲ ਕੰਸਲਟੈਂਸੀ, ਜਲੰਧਰ
(9) ਟਰੂ ਡੀਲਜ਼ ਇਮੀਗ੍ਰੇਸ਼ਨ ਸਰਵਿਸਿਜ਼, ਜਲੰਧਰ
(10) ਆਈ ਵੇ ਓਵਰਸੀਜ਼, ਜਲੰਧਰ,
(11) ਵਿਦੇਸ਼ ਯਾਤਰਾ, ਜਲੰਧਰ
(12) ਗਲਫ ਜੌਬਜ਼, ਕਪੂਰਥਲਾ

(13) ਰਹਾਵੇ ਇਮੀਗ੍ਰੇਸ਼ਨ, ਅੰਮ੍ਰਿਤਸਰ
(14) ਜੇ.ਐਸ. ਐਂਟਰਪ੍ਰਾਈਜ਼, ਅੰਮ੍ਰਿਤਸਰ
(15) ਪਾਵਰ ਟੂ ਫਲਾਈ, ਅੰਮ੍ਰਿਤਸਰ
(16) ਟਰੈਵਲ ਮੰਥਨ, ਅੰਮ੍ਰਿਤਸਰ
(17) ਅਮੇਜ਼-ਏ-ਸਰਵਿਸ, ਅੰਮ੍ਰਿਤਸਰ
(18) ਆਰ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ
(19) ਟਾਰਗੇਟ ਇਮੀਗ੍ਰੇਸ਼ਨ, ਹੁਸ਼ਿਆਰਪੁਰ
(20) ਪੀ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ
(21) ਹਾਈਵਿੰਗਜ਼ ਓਵਰਸੀਜ਼ 7, ਐਸ.ਏ.ਐਸ.ਨਗਰ
(22) ਪੀਐਨਐਸ ਵੀਜ਼ਾ ਸਰਵਿਸਿਸ, ਐਸਏਐਸ ਨਗਰ
(23) ਜੀਸੀਸੀ ਐਕਸਪਰਟ, ਪਟਿਆਲਾ
(24) ਗਲਫ ਟਰੈਵਲ ਏਜੰਸੀ, ਦਿੜ੍ਹਬਾ, ਸੰਗਰੂਰ
(25) ਬਿੰਦਰ ਬੀਬੀਐਸਜੀ ਇਮੀਗ੍ਰੇਸ਼ਨ, ਦਿੜ੍ਹਬਾ, ਸੰਗਰੂਰ

Exit mobile version