The Khalas Tv Blog Punjab ਪੰਜਾਬ ਦੇ ਮਰੀਜ਼ਾਂ ‘ਤੇ ਪੀਜੀਆਈ ਨੂੰ ਆਇਆ ਤਰਸ
Punjab

ਪੰਜਾਬ ਦੇ ਮਰੀਜ਼ਾਂ ‘ਤੇ ਪੀਜੀਆਈ ਨੂੰ ਆਇਆ ਤਰਸ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੀਜੀਆਈ ਚੰਡੀਗੜ੍ਹ ‘ਚ ਅੱਜ ਤੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਮੁੜ ਤੋਂ ਸ਼ੁਰੂ ਹੋ ਜਾਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਪੀਜੀਆਈ ਨੂੰ ਸੱਤ ਮਹੀਨਿਆਂ ਦਾ 16 ਕਰੋੜ ਦਾ ਬਕਾਏ ਅਦਾ ਨਹੀਂ ਕਰ ਸਕੀ ਸੀ ਜਿਸ ਕਾਰਨ PGI ਵੱਲੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਗਿਆ ਸੀ। ਇਸ ਸਕੀਮ ਤਹਿਤ PGI ਚੰਡੀਗੜ੍ਹ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਜੀਆਈ ਚੰਡੀਗੜ੍ਹ ਨੂੰ ਆਯੂਸ਼ਮਾਨ ਸਕੀਮ ਦੇ ਲਈ ਅਦਾਇਗੀ ਕਰ ਦੇਣ ਦਾ ਦਾਅਵਾ ਕੀਤਾ ਹੈ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਅਤੇ ਹਸਪਤਾਲਾਂ ਨੂੰ ਵਧੀਆ ਬਣਾਇਆ ਜਾਏਗਾ।

ਉੱਧਰ, ਪੀਜੀਆਈ ਦੇ ਡਿਪਟੀ ਡਾਇਰੈਕਟਰ ਅਤੇ ਅਧਿਕਾਰਤ ਬੁਲਾਰੇ ਕੁਮਾਰ ਗੌਰਵ ਧਵਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਥਾ ਨੇ ਇਹ ਫੈਸਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੇ ਦਫਤਰਾਂ ਤੋਂ ਪ੍ਰੋਗਰਾਮ ਨੂੰ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ਾਂ ‘ਤੇ ਲਿਆ ਹੈ ਤਾਂ ਜੋ ਮਰੀਜ਼ ਦੁਖੀ ਨਾ ਹੋਣ। ਉਨ੍ਹਾਂ ਕਿਹਾ ਕਿ ਸਕੱਤਰ ਸਿਹਤ, ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਸਾਰੇ ਬਕਾਇਆ ਕਲੀਅਰ ਕਰ ਦਿੱਤੇ ਜਾਣਗੇ।

ਦਰਅਸਲ, ਪੀਜੀਆਈ ਨੇ ਪੰਜਾਬ ਸਰਕਾਰ ਦੀ ਕਈ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ਕਾਰਨ ਪੰਜਾਬ ਦੇ ਮਰੀਜ਼ਾਂ ਦਾ ਇਲਾਜ 1 ਅਗਸਤ ਤੋਂ ਬੰਦ ਕਰ ਦਿੱਤਾ ਸੀ। ਜਿਸ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਸਨ। ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ ਸੀ, ਜਿਸ ਕਰਕੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਪੰਜਾਬ ਦੇ ਜਿਨ੍ਹਾਂ ਲੋਕਾਂ ਦਾ ਇਲਾਜ PGI ਵਿੱਚ ਹੁੰਦਾ ਸੀ, ਹਸਪਤਾਲ ਨੇ ਉਨ੍ਹਾਂ ਦਾ ਇਲਾਜ ਕਰਨ ਤੋਂ ਮਨਾ ਕਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਰਕਾਰੀ ਮੈਡੀਕਲ ਕਾਲਜ ਨੇ ਵੀ ਮਾਰਚ ਮਹੀਨੇ ਤੋਂ ਆਯੂਸ਼ਮਾਨ ਭਾਰਤ ਸਕੀਮ ਅਧੀਨ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਮਨਾ ਕਰ ਦਿੱਤਾ ਸੀ।

Exit mobile version