ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਰਤਨ ਲਾਲ ਮਿੱਤਲ ਨੂੰ ਸ਼ਰਧਾਂਜਲੀ ਦਿੱਤੀ ਗਈ।
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਬੋਲਣ ਵਾਲੇ ਪਰਮਿੰਦਰ ਸਿੰਘ ਝੋਠਾ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਮੌਤ ਦੀ ਨਿੰਦਾ ਕੀਤੀ ਗਈ। ਸੰਗਰੂਰ ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅੱਠ ਮਨਰੇਗਾ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਦੋ ਮਿੰਟ ਦਾ ਮੌਨ ਰੱਖਿਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ 23 ਅਕਤੂਬਰ ਸਵੇਰੇ 10 ਵਜੇ ਤੱਕ ਮੁਲਤਵੀ ਕੀਤਾ।

