‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿੰਡ ਬੰਗਾ ਦੇ ਗੜ੍ਹਸ਼ੰਕਰ ਚੌਂਕ ਵਿੱਚ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸੜਕ ‘ਤੇ ਗੁਰੂ ਸਾਹਿਬ ਦੇ ਦੀਵਾਨ ਲਾ ਕੇ ਸ਼ਰਧਾਂਜਲੀ ਦਿੱਤੀ ਗਈ। ਇੱਥੇ ਬੇਸ਼ੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਗਿਆ ਪਰ ਸੰਗਤ ਵੱਲੋਂ ਗੁਰਬਾਣੀ ਦੀਆਂ ਪੋਥੀਆਂ ਤੋਂ ਪਾਠ ਕਰਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਬੀਬੀਆਂ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ। ਇਸ ਦੌਰਾਨ ਸੜਕੀ ਆਵਾਜਾਈ ਆਮ ਵਾਂਗ ਹੀ ਚੱਲਦੀ ਰਹੀ। ਕਿਸਾਨਾਂ ਵੱਲੋਂ ਅੰਤਿਮ ਅਰਦਾਸ ਸਮਾਗਮ ਦੇ ਲਈ ਆਮ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ।
