‘ਦ ਖ਼ਾਲਸ ਬਿਊਰੋ : ਕਾਰਗਿਲ ਵਿਜੇ ਦਿਵਸ ਦੇ ਅੱਜ 23 ਸਾਲ ਪੂਰੇ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਦੇਸ਼ ਭਰ ‘ਚ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਚੰਡੀਗੜ੍ਹ ‘ਚ ਵੀ ਵਾਰ ਮੈਮੋਰੀਅਲ ‘ਤੇ ਖਾਸ ਸਮਾਗਮ ਰੱਖਿਆ ਗਿਆ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਜੰਗ ‘ਚ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਹੈ ।
। ਉਹਨਾਂ ਤੋਂ ਪਹਿਲਾਂ ਵੱਖ-ਵੱਖ ਫੌਜੀ ਅਧਿਕਾਰੀਆਂ ਦੇ ਨਾਲ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਾਬਕਾ ਫੌਜੀ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਬਹਾਦਰ ਜਵਾਨਾਂ ਦੀ ਦਾਸਤਾਨ…ਟਾਈਗਰ ਹਿਲ ਦੀਆਂ ਚੋਟੀਆਂ ‘ਤੇ ਤਿਰੰਗਾ ਲਹਿਰਾਉਣ ਵਾਲੇ ਬਹਾਦਰ ਜਵਾਨਾਂ ਦੀ ਦਲੇਰੀ ਨੂੰ ਸਲਾਮ… ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਹਿਤ ‘ਚ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸਲਾਮ ਕਰਦਾ ਹਾਂ..।
ਇੱਕ ਹੋਰ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਬਹਾਦਰ ਫੌਜੀ ਜਵਾਨਾਂ ਦਾ ਦੇਣ ਅਸੀਂ ਕਦੇ ਵੀ ਨਹੀਂ ਦੇ ਸਕਦੇ…ਸ਼ਹੀਦ ਸਾਡਾ ਵਡਮੁੱਲਾ ਸਰਮਾਇਆ ਨੇ…ਦੇਸ਼ ਲਈ ਦਿੱਤੀਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਦੀਆਂ ਰਹਿਣਗੀਆਂ।
ਕਾਰਗਿਲ ਜੰਗ ਦੌਰਾਨ ਭਾਰਤੀਆਂ ਫੌਜੀਆਂ ਨਾ ਆਪਣੀ ਜਾਨ ਕੁਰਬਾਨ ਕਰਕੇ ਦੇਸ਼ ਦੀ ਰੱਖਿਆ ਕੀਤੀ ਸੀ ਅਤੇ ਇਸ ਜੰਗ ਵਿੱਚ ਪਾਕਿਸਤਾਨ ਨੂੰ ਮਾਤ ਦਿੱਤੀ ਸੀ। ਇਸ ਜੀ ਯਾਦ ਵਿੱਚ 26 ਜੁਲਾਈ ਨੂੰ ਪੂਰੇ ਦੇਸ਼ ਵਿੱਚ ਕਾਰਗਿਲ ਦਿਵਸ ਮਨਾਇਆ ਜਾਂਦਾ ਹੈ।