‘ ਦ ਖ਼ਾਲਸ ਬਿਊਰੋ : ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਕਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਵਿੱਚ ਕਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਉਹ ਆਪਣੇ ਘਰ ਵਿੱਚ ਇਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਪਿਛਲੇ ਤਿੰਨ ਦਿਨਾਂ ਵਿੱਚ ਉਹ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਤਾਂ ਉਹ ਡਾਕਟਰੀ ਸਲਾਹ ਲੈਣ। ਡੇਰੇਕ ਓ ਬ੍ਰਾਇਨ ਦਾ ਕਹਿਣਾ ਹੈ ਕਿ ਉਹ ਕਾਫ਼ੀ ਸਾਵਧਾਨ ਰਹਿੰਦੇ ਸੀ ਪਰ ਫਿਰ ਵੀ ਸੰਕਰਮਿਤ ਹੋ ਗਏ।
India
ਤ੍ਰਿਣਮੂਲ ਕਾਂਗਰਸ ਦੇ ਸਾਂਸਦ ਕਰੋਨਾ ਪਾਜ਼ਿਟਿਵ
- by Puneet Kaur
- December 28, 2021
- 0 Comments
- Less than a minute
- 31 Views
- 2 years ago