ਬਿਉਰੋ ਰਿਪੋਰਟ – ਸ਼ਨਿੱਚਰਵਾਰ ਤੜਕੇ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਅੱਡਾ ਸਰਾਂ ਵਿੱਚ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਹੋਈ ਜਿਸ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ । ਜਦਕਿ ਇਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਹੈ । ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ,ਜਿੰਨਾਂ ਵਿੱਚ ਇੱਕ ਔਰਤ ਦੀ ਹਾਰਤ ਗੰਭੀਰ ਦੱਸੀ ਜਾ ਰਹੀ ਹੈ ।
ਜਿੰਨਾਂ ਦੀ ਦੁਰਘਟਨਾ ਵਿੱਚ ਮੌਤ ਹੋਈ ਹੈ ਉਨ੍ਹਾਂ ਵਿੱਚ 2 ਔਰਤਾਂ,1 ਬੱਚਾ ਅਤੇ 1 ਵਿਅਕਤੀ ਹੈ । ਜਾਣਕਾਰੀ ਦੇ ਮੁਤਾਬਿਕ ਔਰਤਾਂ ਅਤੇ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਸੀ । ਜਦਕਿ ਬੱਚੇ ਦੀ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਮੌਤ ਹੋਈ ਹੈ । ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ । ਹਾਦਸੇ ਦੇ ਪਿੱਛੇ ਰਫਤਾਰ ਵਜ੍ਹਾ ਸੀ ਜਾਂ ਫਿਰ ਲਾਪਰਵਾਹੀ,ਗਲਤੀ ਕਿਸ ਦੀ ਇਸ ਦੀ ਪੁਲਿਸ ਜਾਂਚ ਕਰ ਰਹੀ ਹੈ । ਪਰ ਰਾਹਗੀਰਾ ਮੁਤਾਬਿਕ ਹਾਦਸਾ ਇੰਨਾਂ ਜ਼ਿਆਦਾ ਭਿਆਨਕ ਸੀ ਕਿ ਵੇਖ ਕੇ ਦਿਲ ਕੰਭ ਗਿਆ ।