India Punjab

ਖੜੇ ਟਰੱਕ ‘ਚ ਜਿਉਂਦਾ ਸੜਿਆ ਡਰਾਈਵਰ! ਹੈਰਾਨ ਕਰਨ ਵਾਲਾ ਖ਼ੁਲਾਸਾ

Truck caught fire in khanna driver died alive

ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗ (National Highway) ‘ਤੇ ਇੱਕ ਟਰੱਕ ਨੂੰ ਅੱਗ ਲੱਗ ਗਈ। ਇਸ ਦੌਰਾਨ ਟਰੱਕ ਦੇ ਕੈਬਿਨ ਵਿੱਚ ਸੌਂ ਰਿਹਾ ਡਰਾਈਵਰ ਜਿਉਂਦਾ ਸੜ ਗਿਆ। ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 3.30 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਮ੍ਰਿਤਕ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਏਨਾ ਪਤਾ ਲੱਗਿਆ ਹੈ ਕਿ ਉਹ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਅੱਗ ਲੱਗਣ ਦੇ ਕਾਰਨਾਂ ਦਾ ਵੀ ਹਾਲੇ ਪਤਾ ਨਹੀਂ ਲੱਗਾ ਹੈ।

ਜਾਣਕਾਰੀ ਮੁਤਾਬਕ ਡਰਾਈਵਰ ਨੇ ਰਾਤ ਕਰੀਬ 11.30 ਵਜੇ ਖੰਨਾ ਦੇ ਬੀਜਾ ਨੇੜੇ ਪੈਟਰੋਲ ਪੰਪ ਦੇ ਬਾਹਰ ਆਰਾਮ ਕਰਨ ਲਈ ਟਰੱਕ ਖੜ੍ਹਾ ਕੀਤਾ ਸੀ ਅਤੇ ਖ਼ੁਦ ਕੈਬਿਨ ਦੇ ਅੰਦਰ ਹੀ ਸੁੱਤਾ ਪਿਆ ਸੀ। ਤੜਕੇ ਟਰੱਕ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ। ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਮੁਲਾਜ਼ਮਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਖੰਨਾ ਤੋਂ ਇਕ ਟੀਮ ਮੌਕੇ ‘ਤੇ ਪਹੁੰਚੀ। ਜਦੋਂ ਤੱਕ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ, ਉਦੋਂ ਤੱਕ ਡਰਾਈਵਰ ਗੁਜ਼ਰ ਚੁੱਕਿਆ ਸੀ। ਉਸ ਦਾ ਸਰੀਰ ਪੂਰੀ ਤਰ੍ਹਾਂ ਸੁਆਹ ਹੋ ਗਿਆ। ਗਰਦਨ ਧੜ ਤੋਂ ਵੱਖ ਹੋ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।