ਬਿਊਰੋ ਰਿਪੋਰਟ: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ’ਤੇ 25% ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਇਸ ਨਾਲ ਸਬੰਧਤ ਕਾਰਜਕਾਰੀ ਆਦੇਸ਼ ’ਤੇ ਦਸਤਖ਼ਤ ਕੀਤੇ। ਇਹ ਆਦੇਸ਼ 21 ਦਿਨਾਂ ਬਾਅਦ ਯਾਨੀ 27 ਅਗਸਤ ਤੋਂ ਲਾਗੂ ਹੋਵੇਗਾ।
ਕਾਰਜਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰੂਸੀ ਤੇਲ ਖਰੀਦਣ ਕਾਰਨ ਭਾਰਤ ’ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ 30 ਜੁਲਾਈ ਨੂੰ ਭਾਰਤ ’ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਹੁਣ ਭਾਰਤ ’ਤੇ ਕੁੱਲ 50% ਟੈਰਿਫ ਲਗਾਇਆ ਜਾਵੇਗਾ।
ਅਮਰੀਕੀ ਰਾਸ਼ਟਰਪਤੀ ਨੇ ਕੱਲ੍ਹ ਕਿਹਾ ਸੀ ਕਿ ਭਾਰਤ ਰੂਸ ਨਾਲ ਵਪਾਰ ਕਰਕੇ ਯੂਕਰੇਨ ਵਿਰੁੱਧ ਰੂਸੀ ਜੰਗੀ ਮਸ਼ੀਨ ਨੂੰ ਹਵਾ ਦੇ ਰਿਹਾ ਹੈ। ਇਸ ਕਾਰਨ ਅਮਰੀਕਾ ਨੂੰ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।