‘ਦ ਖ਼ਾਲਸ ਬਿਊਰੋ:- ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ, ਸਾਰੇ ਮੁਲਕ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਲਗਾਤਾਰ ਜੁੱਟੇ ਹੋਏ ਹਨ। ਸਭ ਤੋਂ ਜਿਆਦਾ ਪ੍ਰਭਾਵਿਤ ਦੇਸ਼ ਇਰਾਨ ਅਤੇ ਅਮਰੀਕਾ ਪਾਏ ਗਏ ਹਨ, ਇਸੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਅਮਰੀਕਾ ‘ਚ ਕੋਰੋਨਾ ਦੇ ਫੈਲਾਅ ‘ਤੇ ਸ਼ਪਸ਼ਟੀਕਰਨ ਦਿੰਦਿਆਂ ਕਿਹਾ ਕਿ ਪਿਛਲੇ ਹਫਤੇ ਦੌਰਾਨ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਆਏ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ 6% ਗਿਰਾਵਟ ਆਈ ਹੈ। ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਵਿੱਚ ਕੋਰੋਨਾਵਾਇਰਸ ਦਾ ਜ਼ੋਰ ਪਹਿਲਾਂ ਨਾਲੋ ਘੱਟ ਗਿਆ ਹੈ ਅਤੇ ਹੁਣ ਅਮਰੀਕਾ ਦੀ ਸਥਿਤੀ ਬਾਕੀ ਦੇਸ਼ਾਂ ਨਾਲੋਂ ਕਿਤੇ ਬਿਹਤਰ ਹੋ ਗਈ ਹੈ।
ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਅਮਰੀਕਾ ਵਿੱਚ ਕੋਰੋਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਇੱਕ ਲੱਖ 55 ਹਜ਼ਾਰ ਤੋਂ ਪਾਰ ਹੋ ਗਈ ਹੈ, ਜਦਕਿ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 47 ਲੱਖ ਹੋ ਗਈ ਹੈ ਜੋ ਕਿ ਦੁਨੀਆ ਭਰ ‘ਚ ਸਭ ਤੋਂ ਜ਼ਿਆਦਾ ਹੈ।