‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਸਨ ਅਤੇ ਕੋਰੋਨਾ ਦੇ ਐਕਟਿਵ ਕੇਸ ਵੀ ਕਾਫ਼ੀ ਹਨ। ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਮੁੜ ਸਕੂਲ ਖੋਲ੍ਹਣ ਲਈ ਜ਼ੋਰ ਪਾ ਰਹੇ ਹਨ।
ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਆਪਣੇ ਸਕੂਲ ਤੇ ਕਾਰੋਬਾਰ ਖੋਲ੍ਹਣੇ ਪੈਣਗੇ। ਟਰੰਪ ਨੇ ਕਿਹਾ ਕਿ ਬੱਚਿਆਂ ’ਤੇ ਕੋਵਿਡ ਦਾ ਕੋਈ ਜ਼ਿਆਦਾ ਅਸਰ ਨਹੀਂ ਹੈ, ਹਲਕੇ ਲੱਛਣ ਹੀ ਹੁੰਦੇ ਹਨ। ਉਨ੍ਹਾਂ ਨੂੰ ਡਾਕਟਰੀ ਇਲਾਜ ਦੀ ਕੋਈ ਜ਼ਿਆਦਾ ਲੋੜ ਨਹੀਂ ਪੈਂਦੀ। ਟਰੰਪ ਜ਼ੋਰ ਦੇ ਕੇ ਕਹਿ ਰਹੇ ਹਨ ਕਿ ਜੇ ਬੱਚੇ ਸਕੂਲ ਨਹੀਂ ਜਾਂਦੇ ਤਾਂ ਉਨ੍ਹਾਂ ਦਾ ਨੁਕਸਾਨ ਹੋਵੇਗਾ। ਟਰੰਪ ਪ੍ਰਸ਼ਾਸਨ ਸਕੂਲਾਂ ਨੂੰ ਜਲਦੀ ਖੋਲ੍ਹਣ ਲਈ ਜ਼ੋਰ ਪਾ ਰਿਹਾ ਹੈ। ਅਜਿਹਾ ਨਾ ਕਰਨ ’ਤੇ ਫੈਡਰਲ ਮਦਦ ਰੋਕਣ ਦੀ ਚਿਤਾਵਨੀ ਵੀ ਦਿੱਤੀ ਜਾ ਰਹੀ ਹੈ।