India

‘ਆਪ’ ਦੇ ਇਲਜ਼ਾਮ, ਦਿੱਲੀ ‘ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੇਂਦਰ ਸਰਕਾਰ ਨੇ ਰਚੀ ਸਾਜਿਸ਼

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal) ਵਜ਼ਾਰਤ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਆਤਿਸ਼ੀ ਸਿੰਘ (Atishi Singh) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਚੁਣੀ ਹੋਈ ਕੇਜਰੀਵਾਲ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਚੋਣ ਜ਼ਾਬਤੇ ਦੇ ਬਹਾਨੇ ਮੀਟਿੰਗਾਂ ਵਿੱਚ ਆਉਣਾ ਬੰਦ ਕਰ ਦਿੱਤਾ ਹੈ ਅਤੇ 20 ਸਾਲ ਪੁਰਾਣੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਆਤਿਸ਼ੀ ਸਿੰਘ ਨੇ ਈ.ਡੀ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਬਿਨਾ ਕਿਸੇ ਸਬੂਤਾਂ ਅਤੇ ਝੂਠੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਭਾਜਪਾ ‘ਤੇ ਵਾਰ ਕਰਦੇ ਹੋਏ ਕਿਹਾ ਕਿ ਭਾਜਪਾ ਜਾਣਦੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਹਰਾ ਨਹੀਂ ਸਕਦੀ।

ਆਤਿਸ਼ੀ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਹੋਈ ਹੈ, ਇਸ ਕਰਕੇ ਦਿੱਲੀ ‘ਚ ਰਾਸਟਰਪਤੀ ਸ਼ਾਸਨ ਲਗਾਉਣਾ ਗੈਰ ਕਾਨੂੰਨੀ ਹੋਵੇਗਾ। ਕੇਜਰੀਵਾਲ ਸਰਕਾਰ ਨੇ ਕੁਝ ਦਿਨ ਪਹਿਲਾਂ ਫਲੋਰ ਟੈਸਟ ਕਰਵਾ ਕੇ ਆਪਣਾ ਬਹੁਮਤ ਸਾਬਤ ਕਰ ਦਿੱਤਾ ਹੈ। ਸੰਵਿਧਾਨ ਦੇ ਤਹਿਤ ਜਦੋਂ ਸਰਕਾਰ ਕੋਲ ਬਹੁਮਤ ਹੋਵੇ ਤਾਂ ਰਾਸ਼ਟਰਪਤੀ ਸ਼ਾਸਨ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਉੱਤਰਾਖੰਡ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ ਉੱਤਰਾਖੰਡ ਵਿੱਚ 2016 ‘ਚ ਜਦੋਂ ਰਾਸ਼ਟਰਪਤੀ ਸ਼ਾਸਨ ਲਗਾਇਆ ਗਿਆ ਸੀ ਤਾਂ ਅਦਾਲਤ ਦੇ ਹੁਕਮਾਂ ‘ਤੇ ਫਲੋਰ ਟੈਸਟ ਕਰਵਾਇਆ ਗਿਆ ਸੀ ਅਤੇ ਰਾਸ਼ਟਰਪਤੀ ਸ਼ਾਸਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ।