International

ਤੁਰਕੀ ਅਫਗਾਨਿਸਤਾਨ ਤੋਂ ਵਾਪਸ ਬੁਲਾ ਰਹੀ ਹੈ ਆਪਣੇ ਸੈਨਿਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਾਲਿਬਾਨ ਨੇ ਅਫਗਾਨਿਸਤਾਨ ਤੋਂ ਆਪਣੇ ਸੈਨਿਕਾਂ ਨੂੰ ਵਾਪਸ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਨੇਟੋ ਦੇ ਹਿੱਸੇ ਦੇ ਰੂਪ ਵਿੱਚ ਅਫਗਾਨਿਸਤਾਨ ਵਿੱਚ ਤੁਰਕੀ ਦੇ 500 ਤੋਂ ਵੱਧ ਸੈਨਿਕ ਤੈਨਾਤ ਸਨ।ਇਸ ਤੋਂ ਪਹਿਲਾਂ ਇਹ ਅਨੁਮਾਨ ਲਗਾਇਆ ਗਿਆ ਸੀ ਕਿ ਕਾਬੁਲ ਹਵਾਈ ਅੱਡੇ ਨੂੰ ਚਲਾਉਣ ਵਿੱਚ ਮਦਦ ਕਰਨ ਲਈ 31 ਅਗਸਤ ਦੇ ਬਾਅਦ ਤੁਰਕੀ ਦੀ ਸੈਨਾਂ ਦੀ ਹਾਜ਼ਿਰੀ ਬਣਾਈ ਜਾ ਸਕਦੀ ਹੈ।


ਸਮਾਚਾਰ ਏਜੰਸੀ ਏਐੱਫਪੀ ਦੇ ਮੁਤਾਬਿਕ ਤੁਰਕੀ ਦੇ ਰਾਸ਼ਟਰਪਤੀ ਰੇਚੇਪ ਤੈਅੱਪ ਅਰਦੋਆਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਸਥਿਰਤਾ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਤੁਰਕੀ ਇਸ ਟੀਚੇ ਨੂੰ ਹਾਸਿਲ ਕਰਨ ਲਈ ਅਫਗਾਨਿਸਤਾਨ ਦੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਜਾਰੀ ਰੱਖੇਗਾ।