The Khalas Tv Blog International ਤੁਰਕੀ ਅਤੇ ਸੀਰੀਆ ‘ਚ ਵਿਗੜਦੇ ਜਾ ਰਹੇ ਨੇ ਹਾਲਾਤ, ਮਲਬੇ ਹੇਠ ਦੱਬੇ ਲੋਕਾਂ ਦੀ ਗਿਣਤੀ 28 ਹਜ਼ਾਰ ਤੋਂ ਪਾਰ
International

ਤੁਰਕੀ ਅਤੇ ਸੀਰੀਆ ‘ਚ ਵਿਗੜਦੇ ਜਾ ਰਹੇ ਨੇ ਹਾਲਾਤ, ਮਲਬੇ ਹੇਠ ਦੱਬੇ ਲੋਕਾਂ ਦੀ ਗਿਣਤੀ 28 ਹਜ਼ਾਰ ਤੋਂ ਪਾਰ

Turkey-Syria earthquake death toll exceeds 28 thousand

ਤੁਰਕੀ ਅਤੇ ਸੀਰੀਆ 'ਚ ਵਿਗੜਦੇ ਜਾ ਰਹੇ ਨੇ ਹਾਲਾਤ, ਮਲਬੇ ਹੇਠ ਦੱਬੇ ਲੋਕਾਂ ਦੀ ਗਿਣਤੀ 28 ਹਜ਼ਾਰ ਤੋਂ ਪਾਰ

ਤੁਰਕੀ(Turkey) ਅਤੇ ਸੀਰੀਆ (Syria) ਵਿੱਚ ਭੂਚਾਲ(earthquake) ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਵੇਂ ਅੰਕੜਿਆਂ ਮੁਤਾਬਕ ਹੁਣ ਤੱਕ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 28,000 ਨੂੰ ਪਾਰ ਕਰ ਗਈ ਹੈ। ਹਾਲਾਂਕਿ ਛੇ ਦਿਨਾਂ ਬਾਅਦ ਮਲਬੇ ‘ਚੋਂ ਜ਼ਿੰਦਾ ਲੋਕਾਂ ਨੂੰ ਕੱਢਣ ਦੀ ਉਮੀਦ ਹੁਣ ਖ਼ਤਮ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਤਬਾਹੀ ‘ਚ 85 ਹਜ਼ਾਰ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਭੂਚਾਲ ਦਾ ਸਭ ਤੋਂ ਵੱਧ ਨੁਕਸਾਨ ਤੁਰਕੀ ਨੂੰ ਹੋਇਆ ਹੈ। ਇੱਥੇ 24,617 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 80 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਸੀਰੀਆ ‘ਚ 5,279 ਲੋਕ ਮਾਰੇ ਗਏ ਅਤੇ 5,000 ਤੋਂ ਵੱਧ ਜ਼ਖਮੀ ਹੋ ਗਏ। ਇੱਕ ਅੰਤਰਰਾਸ਼ਟਰੀ ਨਿਊਜ਼ ਏਜੰਸੀ ਬੀਐਨਓ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ‘ਤੇ ਵੱਡਾ ਦਾਅਵਾ ਕਰਦੇ ਹੋਏ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 50,000 ਤੱਕ ਪਹੁੰਚ ਸਕਦੀ ਹੈ।

ਵਿਸ਼ਵ ਬੈਂਕ ਨੇ ਕੁਦਰਤੀ ਆਫ਼ਤ ਤੋਂ ਗੁਜ਼ਰ ਰਹੇ ਤੁਰਕੀ ਨੂੰ 1.78 ਬਿਲੀਅਨ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਤੁਰਕੀ ਅਤੇ ਸੀਰੀਆ ਨੂੰ 85 ਮਿਲੀਅਨ ਡਾਲਰ ਦੀ ਮਦਦ ਦਾ ਐਲਾਨ ਕੀਤਾ ਹੈ। ਭਾਰਤ ਵੀ ਤੁਰਕੀ ਦੀ ਲਗਾਤਾਰ ਮਦਦ ਕਰ ਰਿਹਾ ਹੈ। ਰਾਹਤ ਸਮੱਗਰੀ ਅਤੇ ਸੈਨਿਕਾਂ ਅਤੇ ਡਾਕਟਰਾਂ ਦੀ ਫੌਜ ਨੂੰ ਇਕ ਤੋਂ ਬਾਅਦ ਇਕ ਜਹਾਜ਼ ਰਾਹੀਂ ਭੇਜਿਆ ਜਾ ਰਿਹਾ ਹੈ। ਭਾਰਤ ਦੀ NDRF ਦੀ ਟੀਮ ਜ਼ਮੀਨ ‘ਤੇ ਮੌਜੂਦ ਹੈ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ।

ਤੁਰਕੀ ਅਤੇ ਸੀਰੀਆ ਵਿੱਚ 24 ਸਾਲਾਂ ਬਾਅਦ ਸਭ ਤੋਂ ਭਿਆਨਕ ਭੂਚਾਲ ਆਇਆ ਹੈ। ਇਸ ਤੋਂ ਪਹਿਲਾਂ 1999 ਵਿੱਚ ਉੱਤਰੀ-ਪੱਛਮੀ ਤੁਰਕੀ ਵਿੱਚ ਭੂਚਾਲ ਕਾਰਨ ਤਬਾਹੀ ਹੋਈ ਸੀ, ਜਿਸ ਵਿੱਚ 17,000 ਲੋਕ ਮਾਰੇ ਗਏ ਸਨ। 2023 ਦੇ ਭੂਚਾਲ ਨਾਲ ਹਜ਼ਾਰਾਂ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਬਚਾਅ ਕਰਤਾ ਅਜੇ ਵੀ ਮਲਬੇ ਹੇਠ ਦੱਬੇ ਲੋਕਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਲੱਭ ਰਹੇ ਹਨ। ਇਸ ਤੋਂ ਬਾਅਦ ਵੀ ਤੁਰਕੀ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਆ ਚੁੱਕੇ ਹਨ।

Exit mobile version