The Khalas Tv Blog Punjab ਸਿੱਧੂ ਮੂਸੇਵਾਲਾ ਕਤ ਲਕਾਂਡ ਦੇ ਦੋ ਸ਼ੀਆਂ ਵਿੱਚੋਂ ਦੋ ਦੀ ਹੋਈ ਪਛਾਣ
Punjab

ਸਿੱਧੂ ਮੂਸੇਵਾਲਾ ਕਤ ਲਕਾਂਡ ਦੇ ਦੋ ਸ਼ੀਆਂ ਵਿੱਚੋਂ ਦੋ ਦੀ ਹੋਈ ਪਛਾਣ

‘ਦ ਖਾਲਸ ਬਿਊਰੋ:ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇਵਾਲਾ ਕ ਤਲਕਾਂਡ ਦੇ ਦੋ ਸ਼ੀਆਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ।ਨਵੀਂ ਮਿਲੀ ਸੀਸੀਟੀਵੀ ਫੁਟੇਜ ਵਿੱਚ ਸਿੱਧੂ ਤੇ ਗੋ ਲੀਆਂ ਚਲਾਉਣ ਵਾਲੇ ਦੋ ਸ਼ੱਕੀ ਮੁਲਜ਼ਮ ਸਾਫ਼ ਦਿੱਖ ਰਹੇ ਹਨ। ਜਿਨਾਂ ਦੀ ਪਛਾਣ ਸੋਨੀਪਤ ਦੇ ਪ੍ਰਿਯਵਰਤ ਫੌਜੀ ਕਿਸਾਸਾ ਤੇ ਅੰਕਿਤ ਸੇਰਸਾ ਜਾਟੀ ਵਜੋਂ ਪਹਿਚਾਣ ਹੋਈ ਹੈ।
ਇਸ ਤੋਂ ਇਲਾਵਾ ਇਸ ਕ ਤਲਕਾਂਡ ਨਿਰਪੱਖ ਜਾਂਚ ਕਰਵਾਉਣ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਲਈ ਨਿਆਇਕ ਕਮੇਟੀ ਗਠਤ ਕੀਤੇ ਜਾਣ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਐਨ.ਆਈ.ਏ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੇ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਖਲ ਕਰਕੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅਦਾਲਤ ‘ਚ ਦਾਇਰ ਅਰਜ਼ੀ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਡਰ ਦਾ ਮਾਹੌਲ ਹੈ,ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਖਤਰੇ ਵਿੱਚ ਹੈ ਤੇ ਇਸ ਸਭ ਦਾ ਸੁਪਰੀਮ ਕੋਰਟ ਨੂੰ ਨੋਟਿਸ ਲੈਣਾ ਚਾਹੀਦਾ ਹੈ।
ਇਸ ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਇਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਨੂੰ ਹਟਾ ਦਿੱਤਾ ਜਾਂਦਾ ਹੈ, ਇਸ ਦਾ ਪ੍ਰਚਾਰ ਹੁੰਦਾ ਹੈ ਤੇ ਅੱਗਲੇ ਹੀ ਦਿਨ ਸਿੱਧੂ ਮੂਸੇਵਾਲੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਆਪਣੀ ਪਟੀਸ਼ਨ ‘ਚ ਭਾਜਪਾ ਆਗੂ ਨੇ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਕਿਉਂਕਿ ਇਸ ਪੂਰੇ ਮਾਮਲੇ ਦੀਆਂ ਤਾਰਾਂ ਅੰਤਰਰਾਸ਼ਟਰੀ ਗੈਂ ਗ ਨਾਲ ਜੁੜੀਆਂ ਹੋਈਆਂ ਹਨ।ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਬੇ ਰਹਿਮੀ ਨਾਲ ਹੋਏ ਕ ਤਲ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਵਾਉਣ ਤੋ ਨਾਂਹ ਕਰ ਦਿੱਤੀ ਸੀ। ਇਸ ਨਾਂਹ ਦੇ ਪਿੱਛੇ ਮੁੱਖ ਕਾਰਨ ਹਾਈਕੋਰਟ ਵਿਚ ਜੱਜਾਂ ਦੀ ਘਾਟ ਹੋਣਾ ਦੱਸਿਆ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੰਗ ਮੁਤਾਬਕ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਇਸ ਕ ਤਲ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਏ ਜਾਣ ਦੀ ਬੇਨਤੀ ਕੀਤੀ ਸੀ। ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ ਕਿ ਉਹਨਾਂ ਦੇ ਪੁੱਤਰ ਦੇ ਕ ਤਲ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ,ਸੀ ਬੀ ਆਈ ਜਾਂ ਐਨ ਆਈ ਏ ਹੀ ਕਰੇ ।

Exit mobile version