Lok Sabha Election 2024 Punjab

‘ਆਪ’ ਦਾ ਵਧਿਆ ਪਰਿਵਾਰ, ਦੋ ਲੀਡਰ ਅਕਾਲੀ ਦਲ ਛੱਡ ‘ਆਪ’ ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਮੌਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਅੱਜ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੋਵੇਂ ਲੀਡਰ ਅੰਮ੍ਰਿਤਸਰ ਵਿੱਚ ਕਾਫ਼ੀ ਸਰਗਰਮ ਹਨ। ਦੋਵਾਂ ਨੇ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।

ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

ਇਹ ਵੀ ਪੜ੍ਹੋ –  ਹੰਸ ਰਾਜ ਹੰਸ ਨੂੰ ਰਿਟਰਨਿੰਗ ਅਫਸਰ ਨੇ ਭੇਜਿਆ ਨੋਟਿਸ, ਮੰਗਿਆ ਜਵਾਬ